ਫ਼ਤਹਿਗੜ੍ਹ ਸਾਹਿਬ, 26 ਜੂਨ : ਸ਼੍ਰੀ ਅਸੋਕ ਕੁਮਾਰ ਨੇ ਜ਼ਿਲ੍ਹਾ ਖਜ਼ਾਨਾ ਅਫਸਰ ਦਾ ਚਾਰਜ ਸੰਭਾਲ ਲਿਆ ਹੈ। ਵਰਨਣਯੋਗ ਹੈ ਕਿ ਸ੍ਰੀ ਅਸ਼ੋਕ ਕੁਮਾਰ ਇਸਤੋਂ ਪਹਿਲਾਂ ਜ਼ਿਲ੍ਹਾ ਖਜਾਨਾ ਅਫਸਰ, ਪਟਿਆਲਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਸ਼ਾਲੀ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਤੇ ਫ਼ਤਹਿਗੜ੍ਹ ਸਾਹਿਬ ਵਿਖੇ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਉਹ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ। ਇਸ ਮੌਕੇ ਖਜਾਨਾ ਵਿਭਾਗ ਐਸ਼ੋਸੀਏਸ਼ਨ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ, ਇੰਦਰਜੀਤ ਸਿੰਘ , ਸੁਖਵਿੰਦਰ ਸਿੰਘ ਜੂਨੀਅਰ ਸਹਾਇਕ, ਹਰਦੀਪ ਕੁਮਾਰ, ਅਮਨਦੀਪ ਸਿੰਘ, ਕਮਲਜੀਤ ਕੌਰ ਸਮੇਤ ਹੋਰ ਕਰਮਚਾਰੀ ਹਾਜਰ ਸਨ।