ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਵਿੱਚ ਜਾਗਰੂਕਤਾ ਕੈਂਪ 

ਬਰਨਾਲਾ, 27 ਨਵੰਬਰ 2024 : ਸਖੀ ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ, ਬਰਨਾਲਾ ਵਿਖੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਹਰੀਸ਼ ਬਾਂਸਲ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਸੈਂਟਰ ਪ੍ਰਬੰਧਕ ਜਯੋਤੀ ਵੰਸ਼ (ਸੈਂਟਰ ਪ੍ਰਬੰਧਕ)ਅਤੇ ਨੀਲਮ ਰਾਣੀ (ਆਈ.ਟੀ.ਸਟਾਫ਼) ਦੁਆਰਾ ਸਖੀ: ਵਨ ਸਟਾਪ ਸੈਂਟਰ ਸਕੀਮ ਬਾਰੇ ਵਿਦਿਆਰਥਣਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਇਹ ਸੈਂਟਰ ਕਿਸੇ ਤਰ੍ਹਾਂ ਦੀ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੀ ਮਦਦ ਕਰਨ ਲਈ ਸਥਾਪਿਤ ਕੀਤਾ ਗਿਆ ਹੈ ਜਿੱਥੇ ਉਹਨਾਂ ਨੂੰ ਕਈ ਸਹੂਲਤਾਂ ਜਿਵੇ ਕਿ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਅਸਥਾਈ ਰਹਾਇਸ਼ ਅਤੇ ਮਨੋਵਿਗਿਆਨਕ ਕਾਊਂਸਲਿੰਗ ਮੁਫਤ ਦਿੱਤੀਆਂ ਜਾਂਦੀਆਂ ਹਨ। ਉਹਨਾਂ ਇਹ ਵੀ ਦੱਸਿਆ ਕਿ ਸੈਂਟਰ 24 ਘੰਟੇ ਖੁੱਲ੍ਹਾ ਰਹਿੰਦਾ ਹੈ ਅਤੇ ਪੀੜਤ ਔਰਤਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ। ਵਿਦਿਆਰਥਣਾਂ ਨੂੰ ਪੌਸਕੋ ਐਕਟ 2012 ਬਾਰੇ ਵੀ ਜਾਣੂ ਕਰਵਾਇਆ ਗਿਆ। ਕੋਈ ਵੀ ਪੀੜਤ ਔਰਤ ਦਫ਼ਤਰ ਦੇ ਸੰਪਰਕ ਨੰ. 01679-230181 ਅਤੇ ਵੂਮੈਨ ਹੈਲਪ ਲਾਈਨ ਨੰ. 181, 112 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਹੱਬ (ਡੀ. ਐਚ. ਈ. ਡਬਲਿਊ) ਤੋਂ ਕੁਲਵਿੰਦਰ ਕੌਰ (ਕੁਆਰਡੀਨੇਟਰ) ਅਤੇ ਸੀਮਾ ਰਾਣੀ ਵੱਲੋਂ ਵੱਖ- ਵੱਖ ਸਕੀਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਬੇਟੀ ਬਚਾਓ ਬੇਟੀ ਪੜਾਓ ਆਦਿ ਬਾਰੇ ਵਿਦਿਆਰਥਣਾਂ ਨੂੰ ਜਾਣੂ ਕਰਵਾਇਆ ਗਿਆ।