ਲੋਕਾਂ ਨੂੰ ਬੈਂਕਾਂ ਵਿਚ ਖਾਤੇ ਖੁਲਵਾਉਣ, ਬੀਮਾ ਕਰਵਾਉਣ ਅਤੇ ਆਸਾਨ ਕਿਸ਼ਤਾਂ ਉੱਤੇ ਕਰਜੇ ਲੈਣ ਸਬੰਧੀ ਜਾਣਕਾਰੀ ਦਿੱਤੀ ਗਈ
ਮਹਿਲ ਕਲਾਂ 22 ਦਸੰਬਰ (ਗੁਰਸੇਵਕ ਸਿੰਘ ਸਹੋਤਾ ) : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਏ ਜਾ ਰਹੇ ਸੁਸ਼ਾਸਨ ਹਫਤੇ ਤਹਿਤ ਅੱਜ ਬੀ. ਡੀ. ਪੀ. ਓ ਦਫ਼ਤਰ ਮਹਿਲ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵੱਖ ਵੱਖ ਬੈਂਕਾਂ ਤੋਂਂ ਆਏ ਅਧਿਕਾਰੀਆਂ ਨੇ ਲੋਕਾਂ ਨੂੰ ਬੈਂਕਾਂ ਚ ਖਾਤੇ ਖੁਲਵਾਉਣ ਸਬੰਧੀ, ਬੀਮਾ ਕਰਵਾਉਣ ਅਤੇ ਆਸਾਨ ਕਿਸ਼ਤਾਂ ਉੱਤੇ ਕਰਜ਼ਾ ਲੈ ਕੇ ਆਪਣੇ ਕੰਮ ਵਿਚ ਵਾਧਾ ਕਰਨ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਬੈਂਕਾਂ ਵਿਚ ਖਾਤੇ ਖੁਲਵਾਉਣ ਨਾਲ ਵੱਖ ਵੱਖ ਸਰਕਾਰੀ ਸਕੀਮਾਂ ਦਾ ਲਾਹਾ ਲੈਣਾ ਅਸਾਨ ਹੋ ਜਾਂਦਾ ਹੈ।ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਤਹਿਤ 80 ਫੀਸਦੀ ਤੱਕ ਮਾਈਕਰੋ ਸਿੰਚਾਈ ਉੱਤੇ ਸਬਸਿਡੀਆਂ ਦਿੱਤੀਆਂ ਜਾਂਦੀਆਂ ਨੇ ਤਾਂ ਜੋ ਕਿਸਾਨ ਵੀਰ ਇਸ ਦਾ ਲਾਹਾ ਲੈਂਦਿਆਂ ਪਾਣੀ ਦੀ ਬੱਚਤ ਕਰ ਸੱਕਦੇ ਹਨ। ਖੇਤੀਬਾੜੀ ਵਿਭਾਗ ਦੇ ਅਫ਼ਸਰਾਂ ਨੇ ਖੇਤੀ ਮਸ਼ੀਨ ਉੱਤੇ ਮਿਲਣ ਵਾਲੀਆਂ ਸਬਸਿਡੀਆਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਬਾਗਬਾਨੀ, ਮੱਛੀ ਪਾਲਣ ਅਤੇ ਹੋਰ ਵਿਭਾਗਾਂ ਦੇ ਅਫਸਰਾਂ ਵੱਲੋਂ ਵੀ ਜਾਣਕਾਰੀਆਂ ਦਿੱਤੀਆਂ ਗਈਆਂ।ਇਸ ਮੌਕੇ ਭੂਮੀ ਰੱਖਿਆ ਵਿਭਾਗ ਤੋਂ ਪਰਵਿੰਦਰ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਮਲਕੀਤ ਸਿੰਘ, ਮੱਛੀ ਪਾਲਣ ਅਫ਼ਸਰ ਲਵਪ੍ਰੀਤ ਸਿੰਘ ਅਤੇ ਹੋਰ ਅਫਸਰ ਅਤੇ ਕਰਮਚਾਰੀ ਹਾਜ਼ਰ