
ਮਹਿਲ ਕਲਾਂ, 24 ਜਨਵਰੀ 2025 : ਸਿਹਤ ਵਿਭਾਗ ਵੱਲੋਂ ਪਾ੍ਪਤ ਹਦਾਇਤਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ.ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ.ਅਮਨ ਕੌਸ਼ਲ ਦੀ ਯੋਗ ਅਗਵਾਈ ਹੇਠ ਅੱਜ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਪਿੰਡ ਗਹਿਲ, ਮਹਿਲ ਕਲਾਂ ਵਿਖੇ ਟੀ.ਬੀ (ਤਪਦਿਕ) ਦੇ ਸ਼ੱਕੀ ਮਰੀਜ਼ਾਂ ਦੀ ਜਲਦੀ ਪਹਿਚਾਣ ਲਈ ਚਲਾਈ ਜਾ ਰਹੀ ਨੇਸ਼ਨ ਵਾਈਡ 100 ਡੇ ਟੀ.ਬੀ ਕੰਪੇਨ ਤਹਿਤ ਵਿਦਿਆਰਥਣਾਂ ਨੂ਼ੰ ਬੀਮਾਰੀ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਏ ਐਮ ਓ ਡਾ. ਸੀਮਾ ਬਾਂਸਲ ਨੇ ਦੱਸਿਆ ਕਿ ਟੀ.ਬੀ ਦਾ ਇਲਾਜ ਸੰਭਵ ਹੈ। ਉਨ੍ਹਾਂ ਕਿਹਾ ਜੇਕਰ ਕਿਸੇ ਵੀ ਵਿਅਕਤੀ ਨੂੰ ਦੋ ਹਫਤਿਆਂ ਜਾਂ ਉਸ ਤੋਂ ਵੱਧ ਲਗਾਤਾਰ ਖਾਂਸੀ, ਭਾਰ ਘੱਟਦਾ ਹੋਵੇ, ਬੁਖਾਰ ਜਾਂ ਭੁੱਖ ਘੱਟ ਲੱਗਦੀ ਹੋਵੇ ਤਾਂ ਉਸ ਨੂੰ ਟੀ.ਬੀ. ਦੀ ਸ਼ਿਕਾਇਤ ਹੋ ਸਕਦੀ ਹੈ । ਇਸ ਲਈ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰੀ ਸਲਾਹ ਅਨੁਸਾਰ ਸਮੇਂ ਸਿਰ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਡਾ. ਨਵਨੀਤ ਬਾਂਸਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀ.ਬੀ ਦਾ ਇਲਾਜ ਡਾਟਸ ਪ੍ਰਣਾਲੀ ਰਾਂਹੀ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਟੀ.ਬੀ. ਦੇ ਮਰੀਜ਼ ਆਪਣੀ ਦਵਾਈ ਦਾ ਕੋਰਸ ਪੂਰਾ ਕਰਨ ਕਿਓਂਕਿ ਇਲਾਜ ਅਧੂਰਾ ਛੱਡਣ ਨਾਲ ਇਹ ਰੋਗ ਦੁਬਾਰਾ ਹੋ ਜਾਂਦਾ ਹੈ ਜਿਸ ਦੇ ਇਲਾਜ ਲਈ ਜਿਆਦਾ ਸਮਾਂ ਦਵਾਈ ਖਾਣੀ ਪੈਂਦੀ ਹੈ। ਇਸ ਮੌਕੇ ਬੀਈਈ ਸ਼ਿਵਾਨੀ, ਐਸ ਆਈ ਮਦਨ ਉਪਵੈਦ ਸੁਖਵਿੰਦਰ ਸਿੰਘ ਅਤੇ ਸਕੂਲ ਸਟਾਫ਼ ਮੌਜੂਦ ਸੀ।