ਫਾਜ਼ਿਲਕਾ, 12 ਅਕਤੂਬਰ : ਡਿਪਟੀ ਕਮਿਸ਼ਨਰ, ਫਾਜ਼ਿਲਕਾ ਡਾ. ਸੇਨੂ ਦੁਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਪਰਾਲੀ ਦੀ ਸੁੱਚਜੀ ਸਾਂਭ-ਸੰਭਾਲ ਸਬੰਧੀ ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ ਡਾ. ਗੁਰਮੀਤ ਸਿੰਘ ਚੀਮਾ ਅਤੇ ਬਲਾਕ ਖੇਤੀਬਾੜੀ ਅਫਸਰ, ਫਾਜ਼ਿਲਕਾ ਡਾ. ਬਲਦੇਵ ਸਿੰਘ ਦੀ ਅਗਵਾਈ ਹੇਠ ਬਲਾਕ ਫਾਜ਼ਿਲਕਾ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਸ਼੍ਰੀ ਕੁਲਦੀਪ ਕੁਮਾਰ, ਖੇਤੀਬਾੜੀ ਵਿਕਾਸ ਅਫਸਰ, ਸ਼੍ਰੀਮਤੀ ਸ਼ਿਫਾਲੀ ਕੰਬੋਜ, ਖੇਤੀਬਾੜੀ ਵਿਕਾਸ ਅਫਸਰ ਅਤੇ ਸ਼੍ਰੀ ਹਰੀਸ਼ ਕੰਬੋਜ, ਖੇਤੀਬਾੜੀ ਵਿਕਾਸ ਅਫਸਰ, ਬਲਾਕ ਫਾਜ਼ਿਲਕਾ ਵੱਲੋਂ ਪਿੰਡ ਨੂਰਸ਼ਾਹ ਅਤੇ ਘੁਰਕਾ ਵਿਖੇ ਕੈਂਪ ਲਗਾਇਆ। ਕੈਂਪ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਖੇਤਾ ਵਿੱਚ ਜਜਬ ਕਰਨ ਸਬੰਧੀ ਵੱਖ-ਵੱਖ ਤਰੀਕੇ/ਮਸ਼ੀਨਾ (ਹੈਪ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ) ਅਤੇ ਖੇਤਾ ਤੋ ਬਾਹਰ (ਬੇਲਰ/ਰੈਕ) ਪਰਾਲੀ ਦੀਆ ਗੱਠਾ ਬਣਾਉਣ ਸਬੰਧੀ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਉਨ੍ਹਾਂ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਜਮੀਨ ਦੀ ਉਪਜਾਊ ਸ਼ਕਤੀ ਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ। ਝੋਨੇ ਦੀ ਪਰਾਲੀ ਵਿਚ ਕਣਕ ਦੀ ਬਿਜਾਈ ਕਰਨ ਲਈ ਨਵੀ ਤਕਨੀਕ ਸਰਫੈਸ ਸੀਡਰ ਬਾਰੇ ਵੀ ਦਸਿਆ ਗਿਆ|ਪਰਾਲੀ ਨੂੰ ਅੱਗ ਨਾ ਲੱਗਾ ਕੇ ਸਾਂਭ ਸੰਭਾਲ ਕਰਨ ਨਾਲ ਵਾਤਾਵਰਣ ਵੀ ਸਾਫ ਰਹੇਗਾ ਅਤੇ ਜਮੀਨ ਦੀ ਉਪਜੀਉ ਸ਼ਕਤੀ ਵੀ ਵਧੇਗੀ | ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣਾ ਹੋਵੇਗਾ, ਇਹ ਕਿਸਾਨਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕੇਗਾ।