ਫਾਜ਼ਿਲਕਾ, 28 ਨਵੰਬਰ 2024 : ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋਂ ਮਿਸ਼ਨ ਵਾਤਸੱਲਿਆ ਦੀਆਂ ਸਕੀਮਾਂ ਸਬੰਧੀ ਪਿੰਡ ਘੁਬਾਇਆ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰੀਤੂ ਬਾਲਾ ਵੱਲੋਂ ਇਸ ਪ੍ਰੋਗਰਾਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਘੁਬਾਇਆ ਵਿਖੇ ਸਕੂਲੀ ਬੱਚਿਆਂ ਨੂੰ ਬਾਲ ਸ਼ੋਸ਼ਣ, ਗੁੱਡ ਟੱਚ, ਬੈਡ ਟੱਚ, ਬਾਲ ਵਿਆਹ, ਬਾਲ ਭਿਖਿਆ ਅਤੇ ਬਾਲ ਮਜ਼ਦੂਰੀ ਸਬੰਧੀ ਵੀਡਿਓ ਦਿਖਾ ਕੇ ਜਾਗਰੂਕ ਕੀਤਾ। ਇਸ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਅਤੇ ਸਕੂਲੀ ਸਟਾਫ ਨੂੰ ਮਿਸ਼ਨ ਵਾਤਸੱਲਿਆ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਤੁਹਾਡੇ ਸਕੂਲ ਵਿੱਚ ਕੋਈ ਅਨਾਥ ਜਾਂ ਸਿੰਗਲ ਪੇਰੈਂਟਸ ਬੱਚਾ ਹੈ ਤਾਂ ਉਸ ਬਾਰੇ ਦਫਤਰ ਨੂੰ ਦੱਸਿਆ ਜਾਵੇ। ਇਸ ਤਰਾ ਦੇ ਪਾਏ ਜਾਣਾ ਵਾਲੇ ਬੱਚਿਆ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋਂ 4000 ਰੁਪਏ ਪ੍ਰਤੀ ਮਹੀਨਾ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋ ਸਕੂਲੀ ਬੱਚਿਆ ਨੂੰ ਚਾਇਲਡ ਹੈਲਪ ਲਾਇਨ ਨੰਬਰ 1098 ਬਾਰੇ ਜਾਣੂ ਕਰਵਇਆ ਗਿਆ ਅਤੇ ਨਾਲ ਹੀ ਬੱਚਿਆ ਨੂੰ ਸਮਝਾਇਆ ਗਿਆ ਕਿ ਜੇਕਰ ਤੁਹਾਨੂੰ ਭੱਵਿਖ ਵਿਚ ਕੋਈ ਵੀ ਸਮੱਸਿਆ ਆਉਦੀ ਹੈ ਤਾਂ ਚਾਇਲਡ ਹੈਲਪ ਲਾਇਨ ਨੰ ਤੇ ਸੂਚਿਤ ਕੀਤਾ ਜਾਵੇ ਤਾਂ ਜੋ ਤੁਹਾਡੀ ਸੁਰੱਖਿਆ ਕੀਤੀ ਜਾਵੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਟੀਚਰ, ਨਿਸ਼ਾਨ ਸਿੰਘ, ਸਿਮਰਨਜੀਤ ਕੌਰ ਜਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਕਰਮਚਾਰੀ ਸ਼ਾਮਿਲ ਸਨ।