ਅਬੋਹਰ, ਫਾਜਿਲਕਾ, 26 ਨਵੰਬਰ 2024 : ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਨਵਦੀਪ ਕੌਰ ਦੀ ਅਗਵਾਈ ਹੇਠ ਡੀ.ਏ.ਵੀ. ਬੀ.ਐਡ. ਕਾਲਜ ਅਬੋਹਰ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਅਤੇ ਸੰਵਿਧਾਨ ਦਿਵਸ ਨੂੰ ਸਮਰਪਿਤ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੀ ਓਰੀਐਂਟੇਸ਼ਨ ਅਤੇ ਕਪੈਸਟੀ ਬਿਲਡਿੰਗ ਲਈ ਇਕ ਵਿਸ਼ੇਸ਼ ਜਾਗੂਰਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਮਤੀ ਨਵਦੀਪ ਕੌਰ ਨੇ ਪ੍ਰੋਗਰਾਮ ਦੌਰਾਨ ਸਬੋਧੰਨ ਕਰਦਿਆ ਕਿਹਾ ਕਿ ਬੇਟੀਆ ਬਿਨਾ ਸੰਸਾਰ ਵਿੱਚ ਕੁਝ ਵੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਬੇਟੀਆਂ ਅੱਜ ਸੰਸਾਰ ਦੇ ਹਰ ਖੇਤਰ ਵਿਚ ਮਲਾਂ ਮਾਰ ਰਹੀਆਂ ਹਨ, ਕੋਈ ਅਜਿਹਾ ਖੇਤਰ ਨਹੀਂ ਜਿਥੇ ਲੜਕੀਆਂ ਨਹੀਂ ਪਹੁੰਚ ਸਕਦੀਆਂ। ਉਨ੍ਹਾਂ ਕਿਹਾ ਕਿ ਔਰਤ ਬਿਨਾਂ ਜਿੰਦਗੀ ਅਧੂਰੀ ਹੈ। ਡਾ. ਦਿਕਸ਼ੀ ਅਨੇਜਾ ਐਸ.ਐਮ.ਓ ਨੇ ਕਿਹਾ ਅੱਜ ਦੇ ਯੁੱਗ ਵਿਚ ਲੜਕਾ ਲੜਕੀ ਵਿੱਚ ਕੋਈ ਫਰਕ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਜਿੰਨਾ ਹੋ ਸਕੇ ਲੜਕੀਆਂ ਨੂੰ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਦੇ ਚਾਹੀਦੇ ਹਨ ਤਾਂ ਜੋ ਲੜਕੀਆਂ ਹੋਰ ਉਚੇ ਮੁਕਾਮਾਂ *ਤੇ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਲੜਕੀਆਂ ਲੜਕਿਆਂ ਨਾਲੋ ਉਚੀਆਂ ਪਦਵੀਆਂ *ਤੇ ਪਹੁੰਚ ਕੇ ਚੰਗਾ ਨਾਮਨਾ ਖਟ ਰਹੀਆਂ ਹਨ। ਇਸ ਦੌਰਾਨ ਡਾ. ਰੰਜਨਾ ਨੇ ਕਿਹਾ ਕਿ ਔਰਤਾਂ ਜਿਥੇ ਵੱਖ-ਵੱਖ ਪਦਵੀਆਂ ਹਾਸਲ ਕਰ ਰਹੀਆਂ ਹਨ ਉਥੇ ਸਵੈ ਨਿਰਭਰ ਵੀ ਬਣ ਰਹੀਆਂ ਹਨ ਤਾਂ ਜੋ ਆਪਣੇ ਪੈਰਾ ਸਿਰ ਖੜੇ ਹੋ ਕੇ ਆਪਣੇ ਪਰਿਵਾਰ ਦਾ ਆਮਦਨ ਦਾ ਸਹਾਰਾ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੜਕਾ ਲੜਕੀ ਦੇ ਵਰਕ ਨੂੰ ਖਤਮ ਕਰਕੇ ਲੜਕੀਆਂ ਨੁੰ ਅੱਗੇ ਵਧਣ ਦੀ ਪ੍ਰੇਰਣਾ ਦੇਣੀ ਚਾਹੀਦੀ ਹੈ ਤਾਂ ਜੋ ਜਿੰਦਗੀ ਵਿਚ ਹੋਰ ਕਾਮਯਾਬੀਆਂ ਹਾਸਲ ਕਰਨ। ਪ੍ਰੋਗਰਾਮ ਵਿਖੇ ਮੌਜ਼ੂਦ ਆਗਨਵਾੜੀ ਵਰਕਰਾ ਅਤੇ ਆਸ਼ਾ ਵਰਕਰਾਂ ਨੂੰ ਵੱਖ-ਵੱਖ ਵਿਭਾਗਾਂ ਦੇ ਰਿਸੋਰਸ ਪਰਸਨ ਵਲੋ ਬੱਚੀਆਂ / ਲੜਕੀਆਂ ਅਤੇ ਔਰਤਾਂ ਨਾਲ ਸਬੰਧਤ ਆਪਣੇ ਵਿਭਾਗਾਂ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਆਗਨਵਾੜੀ ਵਰਕਰਾ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ ਗਿਆ। ਸੈਮੀਨਾਰ ਵਿਚ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਤੋਂ ਕਿਰਨ ਕੁਮਾਰ, ਸਖੀ ਵਨ ਸਟੋਪ ਸੈਂਟਰ ਤੋਂ ਗੋਰੀ ਸਚਦੇਵਾ, ਜਿਲ੍ਹਾ ਬਾਲ ਸੁਰੱਖਿਆ ਵਿਭਾਗ ਤੋਂ ਸ਼੍ਰੀ ਭੁਪਿੰਦਰ ਸਿੰਘ, ਸਿੱਖਿਆ ਵਿਭਾਗ ਤੋਂ ਸ਼ਿਬਾ ਮੈਮ, ਡਿਸਟਿਕ ਹਬ ਐਮਪਾਵਰਮੈਂਟ ਆਫ ਵੋਮੇਨ ਦਾ ਸਟਾਫ, ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਤੋਂ ਸੌਰਭ ਖੁਰਾਣਾ ਅਤੇ ਬਲਾਕ ਦੀਆ ਸੁਪਰਵਾਈਜਰ ਹਾਜ਼ਿਰ ਸਨ।