ਮਹਿਲਾ ਕਰਮਚਾਰੀਆਂ ਨਾਲ ਹੁੰਦੇ ਸ਼ੋਸਣ ਨੂੰ ਰੋਕਣ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਫ਼ਤਹਿਗੜ੍ਹ ਸਾਹਿਬ, 29 ਜੁਲਾਈ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੰਮ ਕਾਜ ਵਾਲੀਆਂ ਥਾਵਾਂ ਤੇ ਮਹਿਲਾ ਕਰਮਚਾਰੀਆਂ ਨਾਲ ਹੁੰਦੇ ਸ਼ੋਸ਼ਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਕਾਲਜਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਹਾਜਰ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਐਡਵੋਕੇਟ ਜਤਿੰਦਰਪਾਲ ਸਿੰਘ ਬੱਤਰਾ ਅਤੇ ਸ਼੍ਰੀਮਤੀ ਪਰਵੀਨ ਕੌਰ ਨੇ ਮਾਣਯੋਗ ਸੁਪਰੀਮ ਕੋਰਟ ਦੀ ਨਵੀਂ ਗਾਇਨ ਲਾਈਨ ਔਰੀਲਾਈਨੋ ਫਰਨਾਂਡਿਜ਼ ਬਨਾਮ ਸਟੇਟ ਆਫ ਗੋਆ ਅਨੁਸਾਰ ਅੰਦਰੂਨੀ ਸਿਕਾਇਤ ਕਮੇਟੀ ਦਾ ਗਠਨ ਕਰਨ ਅਤੇ ਇਸ ਦੇ ਕੰਮ ਕਾਜ ਦੇ ਤਰੀਕਿਆਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਜਿਥੇ ਕਿ 10 ਜਾਂ ਇਸ ਤੋਂ ਵੱਧ ਕਰਮਚਾਰੀ ਕੰਮ ਕਰਦੇ ਹਨ ਉਥੇ ਇਨਟਰਨਲ ਕੰਪਲੇਂਟ ਕਮੇਟੀ ਬਣਨੀ ਜਰੂਰੀ ਹੈ ਜਿਸ ਵਿੱਚ ਚਾਰ ਮੈਂਬਰ ਹੋਣਗੇ ਜਿਨ੍ਹਾਂ ਵਿੱਚੋਂ ਦੋ ਮਹਿਲਾ ਮੈਂਬਰ ਅਤੇ ਕਮੇਟੀ ਦੀ ਚੇਅਰਪਰਸਨ ਵ ਮਹਿਲਾ ਹੋਣੀ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਦਾ ਇੱਕ ਮੈਂਬਰ ਕਿਸੇ ਸਮਾਜ ਸੇਵੀ ਸੰਸਥਾ ਜਾਂ ਸ਼ੋਸ਼ਲ ਵਰਕਰ ਹੋ ਸਕਦਾ ਹੈ। ਜੋ ਕਿ ਆਈਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਕੇ ਇਸ ਦੀ ਸਲਾਨਾ ਰਿਪੋਰਟ ਤਿਆਰ ਕਰਨਗੇ। ਇਸ ਮੌਕੇ ਆਏ ਨੁਮਾਇੰਦਿਆਂ ਨੁੰ ਮਾਣਯੋਗ ਸੁਪਰੀਮ ਕੋਰਟ ਦੀਆਂ ਗਾਈਡ ਲਾਇਨ ਵੀ ਮੁਹੱਈਆ ਕਰਵਾਈਆਂ ਗਈਆਂ।