ਰਾਏਕੋਟ, 24 ਸਤੰਬਰ (ਚਮਕੌਰ ਸਿੰਘ ਦਿਓਲ) : ਵਿਸ਼ਵ ਪੰਜਾਬੀ ਸਭਾ (ਰਜਿ) ਕੈਨੇਡਾ ਵੱਲੋ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਸਭਾ ਦੇ ਚੇਅਰਮੈਨ ਡਾਂ,ਦਲਬੀਰ ਸਿੰਘ ਕਥੂਰੀਆ ਦੀ ਦੇਖ-ਰੇਖ ਹੇਠ ਸ਼ੁਰੂ ਕੀਤੀ ਜਾਗਰੂਕਤਾ ਰੈਲੀ ਦਾ ਰਾਏਕੋਟ ਪਹੁੰਚਣ ਤੇ ਸਾਹਿਤ ਸਭਾ ਰਾਏਕੋਟ ਦੇ ਪ੍ਰਧਾਨ ਬਲਬੀਰ ਬੱਲੀ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਦਵਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਸਾਹਿਤਕ ਪ੍ਰੇਮੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਾਂ,ਸੁਰਜੀਤ ਸਿੰਘ ਦੌਧਰ ਨੇ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪਸਾਰ ਲਈ ਸਾਨੂੰ ਸਾਰਿਆ ਨੂੰ ਰਲ ਮਿਲ ਕੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡੀ ਨਵੀ ਪੀੜੀ ਆਪਣੀ ਮਾਂ ਬੋਲੀ ਪੰਜਾਬੀ ਨਾਲ ਜੁੜੀ ਰਹੇ।ਉਨ੍ਹਾ ਕਿਹਾ ਕਿ ਆਪਣੀ ਹੋਂਦ ਨੂੰ ਬਚਾਉਣ ਲਈ ਪੰਜਾਬੀ ਬੋਲੀ ਜ਼ਰੂਰੀ ਹੈ।ਇਸ ਤੋ ਇਲਾਵਾ ਸਾਹਿਤ ਸਭਾ ਦੇ ਬਲਬੀਰ ਬੱਲੀ,ਵਿਸ਼ਵ ਪੰਜਾਬੀ ਸਭਾ ਦੀ ਪ੍ਰਧਾਨ ਲੈਕਚਰਾਰ ਬਲਬੀਰ ਕੌਰ ਰਾਏਕੋਟੀ,ਬੀਪੀਈਓ ਇਤਬਾਰ ਸਿੰਘ, ਸਟੇਟ ਐਵਾਰਡੀ ਅਧਿਆਪਕ ਰਾਜਮਿੰਦਰਪਾਲ ਸਿੰਘ ਪਰਮਾਰ ਸਮੇਤ ਹੋਰਨਾਂ ਸਖਸ਼ੀਅਤਾਂ ਵੱਲੋ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋ ਚੇਅਰਮੈਨ ਡਾਂ,ਦਲਬੀਰ ਸਿੰਘ ਕਥੂਰੀਆ ਦੀ ਅਗਵਾਈ ਹੇਠ ਮਾਂ ਬੋਲੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਸ਼ੁਰੂ ਕੀਤੇ ਗਏ ਇਸ ਕਾਰਜ ਵਿੱਚ ਸਭਾ ਨੂੰ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ਗਿਆ। ਸਭਾ ਦੀ ਪ੍ਰਧਾਨ ਲੈਕਚਰਾਰ ਮੈਡਮ ਬਲਵੀਰ ਕੌਰ ਰਾਏਕੋਟੀ ਨੇ ਦੱਸਿਆ ਕਿ ਇਹ ਜਾਗਰੂਕਤਾ ਰੈਲੀ ਨੂੰ 23 ਸਤੰਬਰ ਨੂੰ ਚੰਡੀਗੜ੍ਹ ਤੋ ਸਿੱਖਿਆ ਮੰਤਰੀ ਹਰਜੋਤ ਬੈਸ ਵਲੋ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀ।ਉਨ੍ਹਾ ਦੱਸਿਆ ਕਿ ਇਹ ਜਾਗਰੂਕਤਾ ਰੈਲੀ ਸ਼ਹਿਰਾਂ,ਕਸਬਿਆਂ ਅਤੇ ਪਿੰਡਾਂ ਵਿੱਚ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪਸਾਰ ਦੇ ਸੁਨੇਹਾ ਦਿੰਦੀ ਹੋਈ 27 ਸਤੰਬਰ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗੀ।ਸਮਾਗਮ ਦੇ ਅੰਤ ਵਿੱਚ ਸਾਹਿਤ ਸਭਾ ਰਾਏਕੋਟ ਵੱਲੋ ਬਲਬੀਰ ਬੱਲੀ ਦੀ ਅਗਵਾਈ 'ਚ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾਂ,ਦਲਬੀਰ ਸਿੰਘ ਕਥੂਰੀਆ ਅਤੇ ਸਮੁੱਚੀ ਟੀਮ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਪੱਤਰਕਾਰ ਜਗਦੇਵ ਸਿੰਘ ਕਲਸੀ,ਰਵੀ ਦੇਵਗਨ ਸਮਾਜ ਸੇਵਿਕਾ, ਪ੍ਰੋ, ਗੁਰਪ੍ਰੀਤ ਕੌਰ, ਹਰਜੀਤ ਕੌਰ ਗਿੱਲ, ਅਲੀਨਾ ਧੀਮਾਨ, ਮੋਹਨ ਸਿੰਘ ਗੈਦੂ, ਦੀਪ ਲੁਧਿਆਣਵੀ,ਗਾਇਕ ਰਣਜੀਤ ਸਿੰਘ ਹਠੂਰ, ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੌਰ ਦੇਹੜ, ਜਸਵੀਰ ਸਿੰਘ ਤੀਰਥ ਕੌਰ ਖਾਲਸਾ ਸੁਦਾਗਰ ਸਿੰਘ ਡੀਪੀਈ, ਗੁਰਦੀਪ ਸਿੰਘ ਕਲਸੀ,ਸਮਸ਼ੇਰ ਨੂਰਪੁਰੀ, ਸਮੇਤ ਹੋਰ ਪਤਵੰਤੇ ਹਾਜ਼ਰ ਸਨ।