ਪਟਿਆਲਾ, 16 ਅਕਤੂਬਰ : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਟਿਆਲਾ ਡਾ. ਸ਼ਾਇਨਾ ਕਪੂਰ ਨੇ ਦੱਸਿਆ ਕਿ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਅਤੇ ਗਰੁੱਪਾਂ ਵਿਚ ਮੁੱਖ ਮੰਤਰੀ ਬਾਲ ਸੇਵਾ ਯੋਜਨਾ ਦੇ ਨਾਮ 'ਤੇ ਮੈਸੇਜ ਵਾਇਰਲ ਕੀਤਾ ਜਾ ਰਿਹਾ ਹੈ, ਜਿਸ ਵਿਚ ਮਾਤਾ-ਪਿਤਾ ਦੋਵਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ ਅਤੇ ਬੱਚਿਆਂ ਦੀ ਉਮਰ 18 ਸਾਲ ਤੋਂ ਘੱਟ ਹੈ ਤਾਂ ਅਜਿਹੇ ਪਰਿਵਾਰਾਂ ਦੇ ਦੋ ਬੱਚਿਆਂ ਨੂੰ ਮੁੱਖ ਮੰਤਰੀ ਬਾਲ ਸੇਵਾ ਯੋਜਨਾ ਤਹਿਤ ਪ੍ਰਤੀ ਮਹੀਨਾ 2500 ਰੁਪਏ ਦਿੱਤੇ ਜਾਣਗੇ। ਵੱਧ ਤੋਂ ਵੱਧ ਲੋਕਾਂ ਨੂੰ ਇਸ ਦੇ ਲਾਭ ਪ੍ਰਤੀ ਦੱਸ ਅਤੇ ਫਾਰਮ ਭਰਾ ਕੇ ਇਸ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ/ਜ਼ਿਲ੍ਹਾ ਪ੍ਰੋਬੇਸ਼ਨ ਅਫ਼ਸਰ ਦੇ ਦਫ਼ਤਰ ਵਿਚ ਜਮ੍ਹਾ ਕਰਵਾਉਣ ਸਬੰਧੀ ਲਿਖਿਆ ਹੋਇਆ ਹੈ ਜੋ ਕਿ ਸਰਾ ਸਰ ਗ਼ਲਤ ਅਫ਼ਵਾਹ ਹੈ। ਉਨ੍ਹਾਂ ਦੱਸਿਆ ਕਿ ਉਕਤ ਸਕੀਮ ਉੱਤਰ ਪ੍ਰਦੇਸ਼ ਰਾਜ ਨਾਲ ਸਬੰਧਤ ਹੈ। ਉਕਤ ਮੈਸੇਜ ਜੋ ਕੀ ਅੰਗਰੇਜ਼ੀ ਭਾਸ਼ਾ ਵਿਚ ਉੱਤਰ ਪ੍ਰਦੇਸ਼ ਵਿਚ ਵਾਇਰਲ ਸੀ ਜਿਸ ਨੂੰ ਕਿਸੇ ਨੇ ਪੰਜਾਬੀ ਵਿਚ ਟ੍ਰਾਂਸਲੇਟ ਕਰਕੇ ਪੰਜਾਬ ਵਿਚ ਵਾਇਰਲ ਕਰ ਦਿੱਤਾ ਹੈ, ਜਿਸ ਕਰਕੇ ਪੰਜਾਬ ਦੇ ਲੋਕ ਧੋਖਾਧੜੀ ਦਾ ਸ਼ਿਕਾਰ ਹੋ ਸਕਦੇ ਹਨ। ਪੰਜਾਬ ਰਾਜ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਪਟਿਆਲਾ ਵੱਲੋਂ ਮਿਸ਼ਨ ਵਾਤਲੀਆਂ ਸਕੀਮ ਅਧੀਨ 0 ਤੋਂ 18 ਸਾਲ ਦੇ ਬੱਚਿਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਸਕੀਮ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ, ਜਿਸ ਦੀ ਵੱਖ-ਵੱਖ ਸ਼ਰਤਾਂ ਹਨ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਟਿਆਲਾ ਡਾ. ਸ਼ਾਇਨਾ ਕਪੂਰ ਵੱਲੋਂ ਦੱਸਿਆ ਗਿਆ ਕਿ ਡਿਪਟੀ ਕਮਿਸ਼ਨਰ ਪਟਿਆਲਾ ਦੀ ਪ੍ਰਧਾਨਗੀ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵੱਲੋਂ ਜ਼ਿਲ੍ਹੇ ਵਿਚ 0 ਤੋਂ 18 ਸਾਲ ਅਜਿਹੇ ਬੱਚੇ ਜਿਨ੍ਹਾਂ ਦੀ ਮਾਤਾ ਵਿਧਵਾ/ਤਲਾਕਸ਼ੁਦਾ ਹੋਵੇ ਜਾਂ ਬੱਚੇ ਪਰਿਵਾਰ ਵੱਲੋਂ ਲਾਵਾਰਿਸ ਛੱਡ ਦਿੱਤੇ ਗਏ ਹੋਣ, ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਜਾਨਲੇਵਾ/ ਖਤਰਨਾਕ ਬਿਮਾਰੀ ਦਾ ਸ਼ਿਕਾਰ ਹਨ, ਮਾਤਾ-ਪਿਤਾ ਵਿੱਤੀ ਅਤੇ ਸਰੀਰਕ ਤੌਰ ਤੇ ਬੱਚਿਆਂ ਦੀ ਦੇਖਭਾਲ ਕਰਨ ਵਿਚ ਅਸਮਰਥ ਹਨ, ਜੇ.ਜੇ.ਐਕਟ, 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ ਕੁਦਰਤੀ ਆਫ਼ਤ ਦਾ ਸ਼ਿਕਾਰ, ਬਾਲ ਮਜ਼ਦੂਰੀ, ਬਾਲ ਵਿਆਹ ਦਾ ਸ਼ਿਕਾਰ, ਤਸਕਰੀ ਨਾਲ ਪ੍ਰਭਾਵਿਤ, ਦਿਵਿਆਂਗਜਨ, ਜਾਂ ਉਹ ਬੱਚੇ ਜੋ ਸੜਕ ਤੇ ਰਹਿ ਰਿਹਾ ਹੋਵੇ, ਦੁਰਵਿਵਹਾਰ ਜਾਂ ਸ਼ੋਸ਼ਣ ਦਾ ਸ਼ਿਕਾਰ ਹੋਣ ਵਾਲੇ ਬੱਚੇ. 89 V/194S ਨਾਲ ਪ੍ਰਭਾਵਿਤ ਬੱਚੇ, ਪੀ.ਐਮ. ਕੋਅਰਜ ਵਾਰ ਚਿਲਡਰਨ ਸਕੀਮ ਅਧੀਨ ਕਵਰ ਕੀਤੇ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਮਿਸ਼ਨ ਵਾਤਲੀਆਂ ਸਕੀਮ ਦੀ ਗਾਇਡਲਾਇਨਜ਼ ਅਨੁਸਾਰ ਇਨ੍ਹਾਂ ਬੱਚਿਆਂ/ਪਰਿਵਾਰ ਦੀ ਸ਼ਹਿਰੀ ਖੇਤਰ ਵਿਚ 96000 ਰੁਪਏ ਅਤੇ ਗ੍ਰਾਮੀਣ ਖੇਤਰ ਵਿਚ 72000 ਰੁਪਏ ਸਾਲਾਨਾ ਆਮਦਨ ਤੋਂ ਘੱਟ ਹੋਣੀ ਚਾਹੀਦੀ ਹੈ ਅਤੇ ਕਿਸੀ ਹੋਰ ਸਕੀਮ ਦਾ ਵਿੱਤੀ ਲਾਭ ਨਾ ਲੈ ਰਹੇ ਹੋਣ। ਇਸ ਸਕੀਮ ਲਈ ਜ਼ਿਆਦਾ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਕਮਰਾ ਨੰ.150, ਬਲਾਕ ਸੀ,ਮਿਨੀ ਸਕੱਤਰੇਤ,ਪਟਿਆਲਾ,ਫੋਨ ਨੰ-0175-2353523 ਤੇ ਸੰਪਰਕ ਕੀਤਾ ਜਾ ਸਕਦਾ ਹੈ।