- ਸਰਕਾਰੀ ਡਿਸਪੈਂਸਰੀ ਪਿੰਡ ਹਮੀਦੀ ਵਿਖੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ
ਮਹਿਲ ਕਲਾਂ 27 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਸਿਹਤਮੰਦ ਬਣਾਉਣ ਲਈ ਅੱਜ ਰਾਜ ਅੰਦਰ 400 ਨਵੇਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ। ਇਹ ਵਿਚਾਰ ਅੱਜ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਕੁਲਵੰਤ ਸਿੰਘ ਪੰਡੋਰੀ ਨੇ ਸਰਕਾਰੀ ਡਿਸਪੈਂਸਰੀ ਪਿੰਡ ਹਮੀਦੀ ਵਿਖੇ ਪੰਜਾਬ ਸਰਕਾਰ ਵੱਲੋਂ ਨਵੇਂ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ । ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 15 ਅਗਸਤ 2022 ਨੂੰ ਪਹਿਲੇ ਪੜਾਅ ਵਿਚ ਪੰਜਾਬ ਵਿੱਚ 100 ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਸਨ। ਮੁਹੱਲਾ ਕਲੀਨਿਕ ਵਿੱਚ ਦਵਾਈ ਅਤੇ ਟੈਸਟਾਂ ਦੀ ਸਹੂਲਤ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕਾਂ ਵਿੱਚ ਹੁਣ ਤਕ 10 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ।ਇਸ ਮੌਕੇ ਮੁੱਢਲੇ ਸਿਹਤ ਕੇਂਦਰ ਮਹਿਲਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਮੈਡਮ ਗੁਰਤੇਜਿੰਦਰ ਕੌਰ ਲੁਧਿਆਣਾ ਦੀ ਅਗਵਾਈ ਹੇਠ ਸਮੂਹ ਸਟਾਫ ਵੱਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਜੀ ਆਇਆ ਆਖਦਿਆਂ ਵਿਧਾਇਕ ਪੰਡੋਰੀ ਏਡੀਸੀ ਬਰਨਾਲਾ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਸਹਾਇਕ ਡਾਇਰੈਕਟਰ ਡਾਕਟਰ ਵਨੀਤਾ ਨਾਗਪਾਲ ,ਬਲਾਕ ਐਜੂਕੇਟਰ ਕੁਲਜੀਤ ਸਿੰਘ ਵਜੀਦਕੇ ,ਏਪੀ ਡਾਕਟਰ ਜਗਜੀਤ ਕੌਰ, ਡੀਐਸਪੀ ਮਹਿਲ ਕਲਾਂ ਗਮਦੂਰ ਸਿੰਘ ਚਾਹਲ, ਪੰਚ ਜਸਵਿੰਦਰ ਸਿੰਘ ਮਾਂਗਟ, ਉਮਨਦੀਪ ਸਿੰਘ ਸੋਹੀ, ਪੰਚ ਅਮਰ ਸਿੰਘ ਚੋਪੜਾ, ਪੰਚ ਮੱਘਰ ਸਿੰਘ, ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਹਰਪ੍ਰੀਤ ਦਿਉਲ, ਵਿਧਾਇਕ ਦੇ ਪੀ ਏ ਬਿੰਦਰ ਸਿੰਘ ਖਾਲਸਾ ,ਲੋਕ ਸੰਪਰਕ ਵਿਭਾਗ ਵੱਲੋਂ ਬਲਜੀਤ ਸਿੰਘ ਪੰਡੋਰੀ, ਨੰਬਰਦਾਰ ਗੁਰਮੁੱਖ ਸਿੰਘ ਹਮੀਦੀ ,ਚਮਕੌਰ ਸਿੰਘ ਫੌਜੀ ,ਡਾ ਸੁਨੀਤਾ , ਜਗਦੀਪ ਕੌਰ, ਕੁਲਵੀਰ ਕੌਰ ,ਗੁਰਮੇਲ ਸਿੰਘ, ਗੁਰਸ਼ਰਨ ਸਿੰਘ ,ਹਰਦੇਵ ਸਿੰਘ ਛੀਨੀਵਾਲ ,ਮਾ ਹਰਮਨ ਦੀਪ ਸਿੰਘ ਕੁਤਬਾ, ਦਰਸ਼ਨ ਸਿੰਘ ਪੰਡੋਰੀ, ਕਿਸਾਨ ਆਗੂ ਸਿੰਘ ਰਾਣੂੰ, ਸਟਾਫ ਨਰਸ ਸ਼ਿੰਦਰਪਾਲ ਕੌਰ ਗੁਰਮ ਤੋਂ ਇਲਾਵਾ ਸਮੂਹ ਸਟਾਫ ਅਤੇ ਗ੍ਰਾਮ ਪੰਚਾਇਤ ਵੀ ਹਾਜ਼ਰ ਸਨ।