ਬਠਿੰਡਾ, 12 ਮਾਰਚ : ਭਾਰਤੀ ਜਨਤਾ ਪਾਰਟੀ ਪੰਜਾਬ ਨੇ ਅਮਨ-ਕਾਨੂੰਨ ਦੇ ਮਾਮਲੇ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਕਟਹਿਰੇ ਚ ਖੜ੍ਹਾ ਕਰਦਿਆਂ ਹਾਲਾਤ ਨਾ ਸੁਧਰਨ ਦੀ ਸੂਰਤ ਵਿੱਚ ਸੜਕਾਂ ਤੇ ਉਤਰਨ ਦਾ ਐਲਾਨ ਕੀਤਾ ਹੈ। ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾਕਟਰ ਰਾਜ ਕੁਮਾਰ ਵੇਰਕਾ ਨੇ ਅੱਜ ਬਠਿੰਡਾ ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਖਿਆ ਕੀ ਪੰਜਾਬ ਦੇ ਹਲਾਤ ਚੁੱਕੇ ਇਸ ਲਈ ਭਾਜਪਾ ਦੇ ਵਰਕਰ ਹੁਣ ਚੁੱਪ ਨਹੀਂ ਬੈਠਣਗੇ। ਡਾਕਟਰ ਵੇਰਕਾ ਨੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿੱਖੇ ਸ਼ਬਦੀ ਹਮਲਿਆਂ ਦਾ ਨਿਸ਼ਾਨਾ ਬਣਾਇਆ। ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਥਾਂ ਕੇਂਦਰ ਸਰਕਾਰ ਦਖ਼ਲ ਦੇਵੇਗੀ। ਡਾਕਟਰ ਵੇਰਕਾ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਵਿੱਚ ਗਵਰਨਰੀ ਰਾਜ ਲਾਉਣ ਲਾਉਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ ਪਰ ਉਹਨਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਮਜਬੂਰ ਕਰ ਦੇਵੇਗੀ ਕਿ ਉਹ ਸੂਬਾ ਵਾਸੀਆਂ ਦੀਆਂ ਆਸਾਂ ਮੁਤਾਬਕ ਕੰਮ ਕਰੇ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਹਜ਼ਾਰਾਂ ਹਥਿਆਰਬੰਦ ਸਾਥੀਆਂ ਸਮੇਤ ਅਜਨਾਲਾ ਥਾਣੇ ਅਤੇ ਕਚਹਿਰੀ ਕੰਪਲੈਕਸ 'ਤੇ ਜ਼ਬਰਦਸਤੀ ਕਬਜ਼ਾ ਕਰਕੇ ਜਿੱਥੇ ਅਮਨ-ਕਾਨੂੰਨ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਸੀ, ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਮੁੱਚੀ ਸਰਕਾਰ ਨੂੰ ਮੀਡੀਆ ਦੇ ਸਾਹਮਣੇ ਖੁੱਲ੍ਹੀ ਚੁਣੌਤੀ ਦਿੱਤੀ ਸੀ ਕਿ ਪੰਜਾਬ ਸਰਕਾਰ ਕਰਵਾਈ ਕਰਕੇ ਦਿਖਾਵੇ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਸਰਕਾਰ 18 ਦਿਨ ਬੀਤ ਜਾਣ ਦੇ ਬਾਵਜੂਦ ਇਸ ਮਾਮਲੇ 'ਚ ਚੁੱਪ ਕਿਉਂ ਹੈ? ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ? ਕੀ ਭਗਵੰਤ ਮਾਨ ਸਰਕਾਰ ਨੇ ਅਜਿਹੇ ਲੋਕਾਂ ਅੱਗੇ ਆਤਮ ਸਮਰਪਣ ਕੀਤਾ ਹੈ? ਇਸ ਮਾਮਲੇ 'ਚ ਭਗਵੰਤ ਮਾਨ ਸਰਕਾਰ ਦੀ ਖਾਮੋਸ਼ੀ ਦਾ ਕੀ ਮਤਲਬ? ਡਾਕਟਰ ਵੇਰਕਾ ਨੇ ਕਿਹਾ ਕਿ ਹੈ ਅੰਮ੍ਰਿਤਪਾਲ ਸਿੰਘ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਖੁਲ੍ਹੇਆਮ ਭੰਗ ਕੀਤੀ ਹੈ, ਜਿਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੋ ਕਿ ਖੁਦ ਸਿੱਖਾਂ ਦੀ ਮਿੰਨੀ-ਪਾਰਲੀਮੈਂਟ ਹੈ ਅਤੇ ਆਪਣੇ ਆਪ ਨੂੰ ਗੁਰੂ ਸਾਹਿਬ ਦੀ ਮਰਿਆਦਾ ਦਾ ਪਹਿਰੇਦਾਰ ਆਖਦੀ ਹੈ ਨੇ ਵੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ । ਉਹਨਾਂ ਕਿਹਾ ਕਿ ਕੀ ਸ਼੍ਰੋਮਣੀ ਕਮੇਟੀ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਹੀਂ ਨਜ਼ਰ ਆਈ । ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਜੋ ਕਿ ਸਿੱਖ ਜਗਤ ਦੇ ਨਾਲ-ਨਾਲ ਹਰ ਪੰਜਾਬੀ ਲਈ ਸਰਵਉੱਚ ਹੈ ਦੇ ਜਥੇਦਾਰ ਨੇ ਵੀ ਇਸ ਮਾਮਲੇ ਚ ਢੁਕਵੇਂ ਕਦਮ ਨਹੀਂ ਚੁੱਕੇ ਹਨ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਹੋਰ ਅਪਰਾਧੀਆਂ ਨੂੰ ਵੀ ਨਵਾਂ ਰਾਹ ਦਿਖਾ ਦਿੱਤਾ ਹੈ ਕਿ ਕਿਸ ਤਰਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿੱਚ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਆਪਣੇ ਨਾਪਾਕ ਮਨਸੂਬਿਆਂ ਨੂੰ ਕਿਵੇਂ ਪੂਰਾ ਕੀਤਾ ਜਾ ਸਕਦਾ ਹੈ । ਡਾਕਟਰ ਵੇਰਕਾ ਦੇ ਬਾਰੇ ਫਿਕਰ ਜ਼ਾਹਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ, ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਸਮੁੱਚੇ ਸਿੱਖ ਜਗਤ ਨੂੰ ਇਸ ਬਾਰੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇੱਥੇ ਹੀ ਬੱਸ ਨਹੀਂ ਬਲਕਿ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਖਾਲਿਸਤਾਨ ਸਮਰਥਕਾਂ ਨੇ ਪੁਲਸ ਦੇ ਸਖਤ ਸੁਰੱਖਿਆ ਪ੍ਰਬੰਧਾਂ ਨੂੰ ਛਿੱਕੇ ਟੰਗਦੇ ਹੋਏ ਨਾਨਕ ਦੇਵ ਯੂਨੀਵਰਸਿਟੀ, ਦੀ ਬਾਹਰੀ ਦੀਵਾਰ 'ਤੇ ਖਾਲਿਸਤਾਨ ਦੇ ਵੱਡੇ-ਵੱਡੇ ਬੈਨਰ ਲਗਾ ਕੇ ਪੰਜਾਬ ਸਰਕਾਰ ਨੂੰ ਮੁੜ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਆਮ ਆਦਮੀ ਪਾਰਟੀ ਦੀ ਮਦਦ ਕਰਨ ਬਾਰੇ ਮੀਡੀਆ ਰਾਹੀਂ ਵਾਰ-ਵਾਰ ਇਕਬਾਲ ਕਰ ਚੁੱਕੇ ਹਨ ਅਤੇ ਹੁਣ ਆਪਣੇ ਉਦੇਸ਼ ਨੂੰ ਲਾਗੂ ਕਰਨ ਲਈ ਆਮ ਆਦਮੀ ਪਾਰਟੀ ਦੀ ਮਦਦ ਕਰਨ ਦੀ ਗੱਲ ਕਰਦੇ ਹਨ? ਲੱਗਦਾ ਹੈ ਕਿ ਭਗਵੰਤ ਮਾਨ ਸਰਕਾਰ ਇਸ ਮਕਸਦ ਦੀ ਪੂਰਤੀ ਲਈ ਉਨ੍ਹਾਂ ਦੀ ਮਦਦ ਕਰ ਰਹੀ ਹੈ। ਉਹਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਪਿਤਾ ਆਪਣੇ ਪੁੱਤਰ ਦੇ ਕਤਲ ਦਾ ਇਨਸਾਫ਼ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠਾ ਹੈ, ਪਰ ਭਗਵੰਤ ਮਾਨ ਝੂਠੀਆਂ ਤਾਰੀਫਾਂ ਬਟੋਰਨ ਅਤੇ ਕੇਜਰੀਵਾਲ ਦੀ ਚਾਪਲੂਸੀ ਕਰਨ 'ਚ ਮਗਨ ਹੈ।ਭਗਵੰਤ ਮਾਨ ਸਰਕਾਰ ਦੇ 11 ਮਹੀਨਿਆਂ ਦੇ ਸ਼ਾਸਨ ਦੌਰਾਨ ਪੰਜਾਬ ਦੀ ਅਮਨ-ਕਾਨੂੰਨ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ, ਸੂਬੇ 'ਚ ਨਿੱਤ ਦਿਨ ਕਤਲ ਹੋ ਰਹੇ ਹਨ, ਫਿਰੌਤੀ ਮੰਗਣ ਦੀਆਂ ਘਟਨਾਵਾਂ ਅਤੇ ਪੈਸੇ ਨਾ ਦੇਣ 'ਤੇ ਕਤਲ, ਪੁਲਿਸ ਦੀ ਨੱਕ ਹੇਠ ਬੈਂਕ ਡਕੈਤੀਆਂ, ਵਾਰਦਾਤਾਂ। ਲੁੱਟ-ਖਸੁੱਟ, ਪੰਜਾਬ ਦੇ ਲੋਕ ਦਹਿਸ਼ਤ ਵਿੱਚ ਹਨ। ਉਹਨਾਂ ਕਿਹਾ ਕਿ ਲੁਧਿਆਣਾ , ਜਲੰਧਰ ਸਮੇਤ ਕਈ ਸ਼ਹਿਰਾਂ ਵਿੱਚ ਭਾਜਪਾ ਦੇ ਕਈ ਆਗੂਆਂ ਤੋਂ ਫਿਰੌਤੀ ਮੰਗੀ ਜਾ ਚੁੱਕੀ ਹੈ। ਸਿੱਧੂ ਮੂਸੇਵਾਲਾ, ਕਬੱਡੀ ਖਿਡਾਰੀ ਸੰਦੀਪ ਸਿੰਘ ਸਮੇਤ ਕਈ ਹੋਰ ਕਬੱਡੀ ਖਿਡਾਰੀਆਂ ਨੂੰ ਮਾਰ-ਕੁੱਟ ਕੇ ਮਾਰ ਦਿੱਤਾ ਗਿਆ, ਚੱਲ ਰਹੇ ਕਬੱਡੀ ਮੈਚਾਂ ਦੌਰਾਨ ਗੋਲੀਬਾਰੀ, ਨਕੋਦਰ 'ਚ ਵਪਾਰੀ ਤੇ ਉਸ ਦੇ ਬਾਡੀਗਾਰਡ ਦਾ ਕਤਲ, ਪੁਲਿਸ ਵਾਲਿਆਂ 'ਤੇ ਜਾਨਲੇਵਾ ਹਮਲਾ, ਹੋਲਾ ਮੁਹੱਲਾ 'ਚ ਐਨਆਰਆਈ ਨੌਜਵਾਨਾਂ ਦਾ ਕਤਲ, ਹੋਰ ਕਈ ਘਟਨਾਵਾਂ ਜਿਵੇਂ ਕਿ ਜੇਲ੍ਹਾਂ ਵਿੱਚ ਗੈਂਗ ਵਾਰ ਆਦਿ ਹੋ ਚੁੱਕੇ ਹਨ, ਪਰ ਸਰਕਾਰ ਅਤੇ ਪੁਲਿਸ-ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਉਨ੍ਹਾਂ ਕਿਹਾ ਕੇ ਪੰਜਾਬ ਸਰਕਾਰ ਨੇ ਸਾਲ 2023-24 ਦਾ ਬਜਟ ‘ਖੋਦਾ ਪਹਾੜ ਨਿੱਕਾ ਚੂਹਾ’ ਵਿੱਚ ‘ਆਮਦਨੀ ਅਠਾਣੀ, ਖਰਚਾ ਰੁਪਈਆ’ ਦੇ ਸੁਪਨੇ ਲੈ ਕੇ 2023-24 ਦਾ ਬਜਟ ਪੇਸ਼ ਕੀਤਾ, ਜਨਤਾ ਨੂੰ ਨਿਰਾਸ਼ਾ ਹੋਈ। ਔਰਤਾਂ ਨੂੰ 1000 ਰੁਪਏ ਦੇਣ ਦਾ ਕੀਤਾ ਵਾਅਦਾ ਪੂਰਾ ਨਹੀਂ ਹੋਇਆ 'ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ....ਬਜਟ ਵਿੱਚ ਜਿਹੜੀਆਂ ਸਕੀਮਾਂ ਦੀ ਗੱਲ ਕੀਤੀ ਗਈ ਸੀ, ਉਨ੍ਹਾਂ ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪੰਜਾਬ ਵਿੱਚ ਲਾਗੂ ਕੀਤਾ ਹੈ ਜਿਨ੍ਹਾਂ ਨ ਹੁਣ ਭਗਵੰਤ ਮਾਨ ਆਪਣੇ ਬਜਟ ਵਿੱਚ ਲਾਗੂ ਹੋਣ ਦੀ ਗੱਲ ਕਹਿ ਕੇ ਜਨਤਾ ਨੂੰ ਮੂਰਖ ਬਣਾ ਰਹੇ ਹਨ। ਡਾਕਟਰ ਵੇਰਕਾ ਨੇ ਕਿਹਾ ਕਿ 11 ਮਹੀਨਿਆਂ ਦੇ ਰਾਜ ਦੌਰਾਨ ਪੰਜਾਬ ਦੇ ਲੋਕ ਦੁਖੀ ਹੋ ਕੇ ਜਾਗ ਚੁੱਕੇ ਹਨ। ਹੁਣ ਜਨਤਾ ਇਸ ਝੂਠੀ ਖੋਟੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅਜ਼ਾਦੀ ਚਾਹੁੰਦੀ ਹੈ।ਪ੍ਰੈਸ ਕਾਨਫਰੰਸ ਵਿੱਚ ਸੁਨੀਲ ਸਿੰਗਲਾ ਸੂਬਾ ਭਾਜਪਾ ਪ੍ਰੈਸ ਸਕੱਤਰ, ਸਰੂਪ ਸਿੰਗਲਾ ਜ਼ਿਲ੍ਹਾ ਪ੍ਰਧਾਨ ਭਾਜਪਾ ਬਠਿੰਡਾ ਸ਼ਹਿਰੀ ਅਤੇ ਵਿਕਰਮ ਗਰਗ ਜ਼ਿਲ੍ਹਾ ਮੀਡੀਆ ਇੰਚਾਰਜ ਭਾਜਪਾ ਬਠਿੰਡਾ ਸ਼ਹਿਰੀ ਹਾਜ਼ਰ ਸਨ।