- 13, 15 ਅਤੇ 17 ਮਾਰਚ ਨੂੰ ਹੋਵੇਗਾ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ
ਲੁਧਿਆਣਾ, 07 ਮਾਰਚ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਦੱਸਿਆ ਗਿਆ ਕਿ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵੱਲੋਂ 13, 15 ਅਤੇ 17 ਮਾਰਚ, 2023 ਨੂੰ ਮੈਗਾ ਰੋੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਮੇਲਿਆਂ ਦੇ ਸਥਾਨ ਦਾ ਵੇਰਵਾ ਵੀ ਜਲਦ ਸਾਂਝਾ ਕੀਤਾ ਜਾਵੇਗਾ। ਸ਼੍ਰੀ ਅਮਿਤ ਕੁਮਾਰ ਪੰਚਾਲ (ਆਈ.ਏ.ਐਸ.) ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)- ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਕਿਹਾ ਗਿਆ ਕਿ ਰਾਜ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੈਗਾ ਜੋਬ ਫੇਅਰ ਵਿੱਚ ਲੁਧਿਆਣਾ ਅਤੇ ਪੂਰੇ ਪੰਜਾਬ ਦੀਆਂ ਪ੍ਰਸਿੱਧ ਕੰਪਨੀਆਂ ਉਤਸਾਹ ਪੂਰਵਕ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਭਾਗ ਲੈ ਰਹੀਆਂ ਹਨ। ਇਸ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀ , Graduation (BBA, BCA, B.com any other), Post Graduation (MBA/MCA any other), Any Skill Course ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ। ਇਸ ਮੇਲੇ ਵਿੱਚ ITIs, GNM, ANM, BSC Nursing, ਟੈਕਨੀਕਲ ਕੋਰਸ ਪਾਸ ਪ੍ਰਾਰਥੀਆਂ ਲਈ ਸਪੈਸ਼ਲ ਕੰਪਨੀਆਂ ਭਾਗ ਲੈ ਰਹੀਆ ਹਨ। ਜਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਕਿਹਾ ਕਿ ਇਸ ਮੇਲੇ ਵਿੱਚ ਵੱਧ ਤੋਂ ਵੱਧ ਭਾਗ ਲਿਆ ਜਾਵੇ। ਮਿਸ ਸੁਖਮਨ ਮਾਨ (EGSDTO) ਡੀ.ਬੀ.ਈ.ਈ. ਲੁਧਿਆਣਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਇੰਟਰਵਿਊ ਲਈ ਆਪਣਾ Resume (2 ਜਾਂ 3 photo copy) ਲੈ ਕੇ ਪਹੁੰਚਣ ਅਤੇ ਮੈਗਾ ਜੋਬ ਫੇਅਰ ਵਿੱਚ ਰਜਿਸਟ੍ਰੇਸ਼ਨ ਵੀ ਕੀਤੀ ਜਾਏਗੀ। ਰਜਿਸਟ੍ਰੇਸ਼ਨ ਲਈ ਪ੍ਰਾਰਥੀਆਂ ਨੂੰ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਨ੍ਹਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ ਅਤੇ ਨਾਲ ਹੀ ਆਨਲਾਇਨ NCS ਪੋਰਟਲ 'ਤੇ ਵੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰ: 77400-01682 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।