- 16 ਸਤੰਬਰ ਤੋਂ ਜ਼ਿਲ੍ਹਾ ਪੱਧਰੀ ਖੇਡਾਂ ਦੀ ਹੋਵੇਗੀ ਸ਼ੁਰੂਆਤ
- ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-2 ਦਾ ਪ੍ਰੋਗਰਾਮ ਕੀਤਾ ਗਿਆ ਜਾਰੀ
ਫ਼ਤਹਿਗੜ੍ਹ ਸਾਹਿਬ, 28 ਅਗਸਤ : ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਪਹਿਲੇ ਸੀਜਨ ਦੀ ਸਫਲਤਾ ਨੂੰ ਵੇਖਦੇ ਹੋਏ ਖੇਡ ਵਿਭਾਗ ਵੱਲੋਂ ਸੀਜ਼ਨ-2 ਤਹਿਤ ਕਰਵਾਈਆਂ ਜਾਣ ਵਾਲੀਆਂ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਖੇਡਾਂ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਤਹਿਤ 01 ਸਤੰਬਰ ਤੋਂ ਬਲਾਕ ਪੱਧਰੀ ਖੇਡਾਂ ਸ਼ੁਰੂ ਹੋਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਬਾਰੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਨੂੰ ਵੀ ਪਹਿਲੇ ਸੀਜਨ ਵਾਂਗ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਬਲਾਕ ਸਰਹਿੰਦ ਦੀਆਂ ਖੇਡਾਂ 01 ਸਤੰਬਰ ਤੋਂ 03 ਸਤੰਬਰ ਤੱਕ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਈਆਂ ਜਾਣਗੀਆਂ ਜਦੋਂ ਕਿ ਬਸੀ ਪਠਾਣਾ ਬਲਾਕ ਦੀਆਂ ਖੇਡਾਂ 05 ਸਤੰਬਰ ਤੋਂ 07 ਸਤੰਬਰ ਤੱਕ ਪੁਲਿਸ ਲਾਇਨ ਜੋਧਪੁਰ, ਆਈ.ਟੀ.ਆਈ. ਬਸੀ ਪਠਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਸੀ ਪਠਾਣਾ ਵਿਖੇ ਕਰਵਾਈਆਂ ਜਾਣਗੀਆਂ। ਉਨ੍ਹਾਂ ਹੋਰ ਦੱਸਿਆ ਕਿ ਖੇੜਾ ਬਲਾਕ ਦੀਆਂ ਖੇਡਾਂ 05 ਸਤੰਬਰ ਤੋਂ 07 ਸਤੰਬਰ ਤੱਕ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ, ਬਲਾਕ ਖਮਾਣੋਂ ਦੀਆਂ ਖੇਡਾਂ 08 ਸਤੰਬਰ ਤੋਂ 10 ਸਤੰਬਰ ਤੱਕ ਖੇਡ ਸਟੇਡੀਅਮ ਖਮਾਣੋਂ, ਕੋਰਡੀਆ ਕਾਲਜ਼ ਸੰਘੋਲ, ਖੇਡ ਸਟੇਡੀਅਮ ਰਿਆ ਅਤੇ ਸੀਨੀਅਰ ਸੈਕੰਡਰੀ ਖਾਲਸਾ ਸਕੂਲ ਖਮਾਣੋਂ ਵਿਖੇ ਅਤੇ ਬਲਾਕ ਅਮਲੋਹ ਦੀਆਂ ਖੇਡਾਂ 08 ਸਤੰਬਰ ਤੋਂ 09 ਸਤੰਬਰ ਤੱਕ ਸੀਨੀਅਰ ਸੈਕੰਡਰੀ ਖਾਲਸਾ ਸਕੂਲ ਮੰਡੀ ਗੋਬਿੰਦਗੜ੍ਹ ਅਤੇ ਦਾ ਐਮੀਨੈਂਸ ਸਕੂਲ (ਲੜਕੇ) ਅਮਲੋਹ ਵਿਖੇ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 16 ਸਤੰਬਰ ਤੋਂ 19 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਹੋਵੇਗੀ ਜੋ ਕਿ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਫ਼ਤਹਿਗੜ੍ਹ ਸਾਹਿਬ, ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ, ਪੰਜੋਲੀ ਕਲਾਂ, ਆਈ.ਟੀ.ਆਈ. ਬਸੀ ਪਠਾਣਾ ਵਿਖੇ, 20 ਸਤੰਬਰ ਤੋਂ 23 ਸਤੰਬਰ ਤੱਕ ਜੰਜ ਘਰ ਨਸਰਾਲੀ ਮੰਡੀ ਗੋਬਿੰਦਗੜ੍ਹ, ਆਰੀਆ ਸਕੂਲ ਮੰਡੀ