
- ਖੂਨਦਾਨ ਕੈਂਪ ਰਾਹੀਂ ਕਈ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ : ਮੈਨੇਜਰ ਬਲਿਆਲ
ਰਾਏਕੋਟ, 13 ਜਨਵਰੀ (ਰਘਵੀਰ ਸਿੰਘ ਜੱਗਾ) : ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ 40 ਮੁਕਤਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੁੰ ਸਮਰਪਿਤ ਭਾਈ ਘੱਨ੍ਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਵਲੋਂ ਹਰਪ੍ਰੀਤ ਸਿੰਘ ਦੀ ਦੇਖ ਰੇਖ ਹੇਠ 778ਵਾਂ ਮਹਾਨ ਖੂਨਦਾਨ ਕੈਂਪ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਮੈਨੇਜਰ ਤਰਸੇਮ ਸਿੰਘ ਬਲਿਆਲ ਨੇ ਸ਼ਹੀਦਾਂ ਦੀ ਯਾਦ ਵਿਚ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਾਲਾਘਾ ਕਰਦਿਆਂ ਕਿਹਾ ਖੂਨ-ਦਾਨ ਕੈਂਪ ਰਾਹੀਂ ਕਈ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦਾ। ਖੂਨਦਾਨ ਸਿਹਤ ਲਈ ਬਹੁਤ ਫਾਇਦੇਮੰਦ ਹੈ ਇਸ ਮੌਕੇ ਤੇ ਮੈਨੇਜਰ ਤਰਸੇਮ ਸਿੰਘ ਬਲਿਆਲ ਨੇ ਖੂਨਦਾਨ ਕਰਨ ਵਾਲੇ ਨੌਜਵਾਨਾ ਦੀ ਹੌਸਲਾ ਅਫਜ਼ਾਈ ਕਰਦਿਆਂ ਸਰਟੀਫਿਕੇਟ ਅਤੇ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦਸਿਆ ਖੂਨਦਾਨ ਕੈਂਪ ਦੌਰਾਨ 35 ਬਲਡ ਯੂਨਿਟ ਇੱਕਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈਕੇ ਦਿਤਾ ਜਾਵੇਗਾ। ਇਸ ਮੌਕੇ ਤੇ ਮਹਿੰਦਰ ਸਿੰਘ ਹੈਡ ਗ੍ਰੰਥੀ,ਹਰਭਜਨ ਸਿੰਘ ਸੁਪਰਵਾਇਜ਼ ਫਲਾਇੰਗ, ਇੰਸਪੈਕਟਰ ਸਵਰਨ ਸਿੰਘ,ਹਰਪ੍ਰੀਤ ਸਿੰਘ ਅਕਾਊਂਟੈਂਟ, ਹਰਮਿੰਦਰ ਸਿੰਘ ਖਜ਼ਾਨਚੀ, ਗੁਰਦੀਪ ਸਿੰਘ ਸਟੋਰ ਕੀਪਰ, ਹਰਜਿੰਦਰ ਸਿੰਘ ਰਿਕਾਰਡਕੀਪਰ, ਰਜਿੰਦਰ ਸਿੰਘ ਇੰਸੈਕਟਰ, ਜਸਰੀਨ ਕੌਰ ਤਾਜਪੁਰ, ਮਨਦੀਪ ਸਿੰਘ ਟੂਸਾ,ਅਰਮਾਨ ਟੂਸਾ,ਪਰਮ ਟੂਸਾ,ਅਮਨਦੀਪ ਸਿੰਘ ਗਬਰ, ਸੁਖਦਰਸ਼ਨ ਸਿੰਘ ਗੋਨੀ ਤਾਜਪੁਰ, ਪ੍ਰੇਮਜੀਤਪਾਲ ਸਿੰਘ ਹਾਜ਼ਰ ਸਨ