ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵੱਲੋਂ ਸੀਆਰਪੀਐਫ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕਿਆਂ ਨੂੰ ਦਿੱਤੀ ਜਾਵੇਗੀ ਮੁਫਤ ਸਿਖਲਾਈ

ਫਾਜ਼ਿਲਕਾ 13 ਜੂਨ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ -ਬਾਦਲ ਲੰਬੀ ਰੋਡ) ਵੱਲੋਂ ਜਿਲ੍ਹਾ ਫਾਜਿਲਕਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ  ਦੇ ਸੀਆਰਪੀਐਫ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕਿਆਂ ਨੂੰ ਫਿਜੀਕਲ ਅਤੇ ਲਿਖਤੀ ਪੇਪਰ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ। ਇਹ ਜਾਣਕਾਰੀ ਕੈਂਪ ਇੰਚਾਰਜ਼ ਸ. ਹਰਮੇਲ ਸਿੰਘ ਦੁਆਰਾ ਦਿੱਤੀ ਗਈ। ਉਨ੍ਹਾ ਕਿਹਾ ਕਿ ਸਿਖਲਾਈ ਲੈਣ ਦੇ ਚਾਹਵਾਨ ਲੜਕੇ ਮਿਤੀ 19 ਜੂਨ 2023 ਤੋਂ 30 ਜੂਨ 2023 ਤੱਕ ਦਸਤਾਵੇਜ ਜਿਵੇ ਕਿ ਦਸਵੀਂ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆ, ਅਧਾਰ ਕਾਰਡ ਦੀ ਫੋਟੋ ਕਾਪੀ, ਆਨਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ ਫੋਟੋ, ਜਾਤੀ ਸਰਟੀਫਿਕੇਟ, ਰੈਂਜੀਡੈਂਸ ਸਰਟੀਫਿਕੇਟ ਨਾਲ ਲੈ ਕੇ ਨਿੱਜੀ ਤੌਰ ਤੇ ਕੈਂਪ ਵਿਖੇ ਸਹੀ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਫਿਜੀਕਲ ਸਿਖਲਾਈ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨ ਵਾਲੇ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 94641-52013, 94638-31615 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।