- ਮੌਕੇ ਦਾ ਲਿਆ ਜਾਇਜ਼ਾ ਅਤੇ ਪਰਿਵਾਰ ਨੂੰ ਦਿੱਤਾ ਧਰਵਾਸਾ
ਮਲੋਟ, 8 ਜੂਨ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਅੱਗ ਨਾਲ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਅਤੇ ਪੀੜਤ ਤਿੰਨ ਪਰਿਵਾਰਾਂ ਨੂੰ ਉਨ੍ਹਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ ਇੱਕ ਲੱਖ ਰੁਪਏ ਸਹਾਇਤਾ ਰਾਸੀ ਦਿੱਤੀ ਹੈ, ਉਨ੍ਹਾਂ ਕਿਹਾ ਕਿ ਮਲੋਟ ਵਿਖੇ ਵਾਪਰੀ ਭਿਆਨਕ ਅੱਗ ਦੀ ਘਟਨਾ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਬਹੁਤ ਦੁੱਖ ਅਤੇ ਨੁਕਸਾਨ ਪਹੁੰਚਾਇਆ ਹੈ। ਸਥਿਤੀ ਦੀ ਗੰਭੀਰਤਾ ਨੂੰ ਵੇਖਦਿਆਂ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਘਟਨਾ ਸਥਾਨ ਦਾ ਨਿੱਜੀ ਤੌਰ 'ਤੇ ਦੌਰਾ ਕੀਤਾ | ਪ੍ਰਭਾਵਿਤ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਦੇਖਦਿਆਂ, ਉਨ੍ਹਾਂ ਦੀ ਦੁਰਦਸ਼ਾ ਤੋਂ ਬਹੁਤ ਪ੍ਰਭਾਵਿਤ ਹੋਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧਤਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਹਾਇਤਾ ਦਾ ਉਦੇਸ਼ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨਾ ਹੈ, ਜਿਸ ਨਾਲ ਉਹ ਇਸ ਚੁਣੌਤੀਪੂਰਨ ਸਮੇਂ ਦੌਰਾਨ ਆਪਣੀਆਂ ਜ਼ਰੂਰੀ ਲੋੜਾਂ ਪੂਰੀਆਂ ਕਰ ਸਕਣ। ਡਾ: ਬਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਯੋਗਦਾਨ ਪ੍ਰਭਾਵਿਤ ਪਰਿਵਾਰਾਂ ਨੂੰ ਉਨ੍ਹਾਂ ਦੇ ਜੀਵਨ ਨੂੰ ਦੁਬਾਰਾ ਬਣਾਉਣ ਵਿੱਚ ਮਦਦ ਕਰਨ ਲਈ ਇੱਕ ਛੋਟਾ ਜਿਹਾ ਕਦਮ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਭਾਵਿਤ ਪਰਿਵਾਰਾਂ ਦੀ ਮੱਦਦ ਕਰਨ।