- 56 ਲੱਖ ਦੀ ਲਾਗਤ ਨਾਲ ਛੱਪੜ ਦਾ ਵੀ ਹੋਵੇਗਾ ਨਵੀਨੀਂਕਰਨ
ਮਲੋਟ, 5 ਜੁਲਾਈ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਪਿੰਡ ਦੇ ਵਿਕਾਸ ਕਾਰਜਾਂ ਦੀ ਲੜ੍ਹੀ ਤਹਿਤ ਅੱਜ ਕੈਬਨਿਟ ਮੰਤਰੀ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਔਰਤਾਂ ਅਤੇ ਬੱਚਿਆਂ ਦੀ ਸਮਾਜਿਕ ਸੁਰੱਖਿਆ ਅਤੇ ਵਿਕਾਸ ਵਿਭਾਗ ਪੰਜਾਬ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਮਲੋਟ ਵਿਖੇ ਬਨਣ ਵਾਲੇ ਮਗਨਰੇਗਾ ਭਵਨ ਅਤੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਪਿੰਡ ਦੇ ਛੱਪੜ ਦੇ ਨਵੀਨੀਕਰਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਹਨਾ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਯਤਨਸ਼ੀਲ ਹੈ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿਤੀ ਜਾਵੇਗੀ। ਉਹਨਾ ਦੱਸਿਆ ਕਿ ਪਿੰਡ ਮਲੋਟ ਵਿਖੇ ਲਗਭਗ 27 ਲੱਖ ਰੁਪਏ ਦੀ ਲਾਗਤ ਨਾਲ ਮਗਨਰੇਗਾ ਭਵਨ ਅਤੇ ਧਰਮਸ਼ਾਲਾ ਦੀ ਉਸਾਰੀ ਕੀਤੀ ਜਾ ਰਹੀ ਹੈ, ਅਤੇ ਜਲਦ ਹੀ ਕੰਮ ਨੂੰ ਮੁਕੰਮਲ ਕਰ ਲਿਆ ਜਾਵੇਗਾ।ਇਸ ਧਰਮਸ਼ਾਲਾ ਦੇ ਬਨਣ ਨਾਲ ਪਿੰਡ ਦੇ ਗਰੀਬ ਵਰਗ ਲਈ ਵੱਡੀ ਸੁਵਿਧਾ ਹੋ ਜਾਵੇਗੀ ਅਤੇ ਉਹ ਆਪਣੇ ਸਮਾਜਿਕ ਕਾਰ ਵਿਹਾਰ ਇਸ ਸਾਂਝੇ ਥਾਂ ਤੇ ਕਰ ਸਕਣਗੇ। ਇਸ ਤਰ੍ਹਾਂ ਪਿੰਡ ਦੇ ਛੱਪੜ ਦੇ ਨਵੀਨੀਂਕਰਨ ਲਈ ਵੀ 56 ਲੱਖ ਦੇ ਲਗਭਗ ਖਰਚ ਕੀਤੇ ਜਾ ਰਹੇ ਹਨ। ਉਹਨਾ ਦੱਸਿਆ ਕਿ ਇਸ ਨਵੀਨੀਂਕਰਨ ਨਾਲ ਪਿੰਡ ਦੀ ਸੁੰਦਰਤਾ ਵਿਚ ਵਾਧਾ ਹੋਵੇਗਾ ਅਤੇ ਸਾਫ ਸਫਾਈ ਰਹਿਣ ਨਾਲ ਪਿੰਡ ਵਾਸੀ ਸਿਹਤਯਾਬ ਰਹਿਣਗੇ। ਇਸ ਮੌਕੇ ਗਗਨਦੀਪ ਸਿੰਘ ਔਲਖ, ਜ਼ਸਮੀਤ ਸਿੰਘ ਬਰਾੜ ਸਹਿਰੀ ਪ੍ਰਧਾਨ, ਗੁਰਪ੍ਰੀਤ ਸਿੰਘ ਪ੍ਰਧਾਨ ਬੀ.ਸੀ ਵਿੰਗ, ਪ੍ਰਰਮਜੀਤ ਸਿੰਘ ਗਿੱਲ ਪ੍ਰਧਾਨ ਐਸ.ਸੀ ਵਿੰਗ ਅਤੇ ਪਿੰਡ ਮਲੋਟ ਦੇ ਸੰਨੀ ਗਿੱਲ, ਜ਼ਸਵਿੰਦਰ ਕੰਗ ਅਤੇ ਮਾਤਾ ਹਰਬੰਸ ਕੌਰ ਸਮੇਤ ਸਮੂਹ ਅਹੁਦੇਦਾਰ ਤੇ ਪਾਰਟੀ ਵਰਕਰ ਹਾਜ਼ਰ ਸਨ।