ਫਰੀਦਕੋਟ 16 ਅਕਤੂਬਰ 2024 : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਰੀਦਕੋਟ, ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ, ਅਤੇ ਮੋਗਾ ਜਿਲ੍ਹੇ ਦੇ ਯੁਵਕ ਦੀ ਅਗਨੀਵੀਰ ਫੌਜ਼, ਅਗਨੀਵੀਰ ਏਅਰ ਫੋਰਸ, ਅਗਨੀਵੀਰ ਨੇਵੀ, ਪੈਰਾ ਮਿਲਟਰੀ ਫੋਰਸਾਂ, ਸੀ.ਆਰ.ਪੀ.ਐਫ਼., ਬੀ.ਐਸ.ਐਫ., ਐਸ.ਐਸ.ਸੀ. ,ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਚੱਲ ਰਹੀ ਹੈ। ਜ਼ੋ ਯੁਵਕ ਇਨ੍ਹਾਂ ਫੋਰਸਾਂ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ। ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 9 ਵਜ੍ਹੇ ਤੋਂ 11:30 ਵਜ੍ਹੇ ਤੱਕ ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ। ਇਹ ਜਾਣਕਾਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਦਿੱਤੀ। ਉਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਯੁਵਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ ਟ੍ਰੇਨਿੰਗ ਲੈਣ ਲਈ ਕੈਂਪ ਵਿੱਚ ਆਉਣ ਸਮੇਂ ਦਸ਼ਤਾਵੇਜ਼ ਜਿਵੇ ਕਿ ਦਿੱਲੀ ਪੁਲਿਸ ਜਾਂ ਉਪਰੋਕਤ ਕਿਸੇ ਵੀ ਭਰਤੀ ਲਈ ਆਨ ਲਾਈਨ ਅਪਲਾਈ ਕੀਤਾ ਹੈ ਉਸ ਦੀ ਫੋਟੋ ਸਟੇਟ ਕਾਪੀ ਅਗਰ ਅਪਲਾਈ ਨਹੀਂ ਕੀਤਾ ਤਾਂ ਵੀ ਯੁਵਕ ਟ੍ਰੇਨਿੰਗ ਲਈ ਆ ਸਕਦਾ ਹੈ ਅਤੇ ਆਉਣ ਸਮੇਂ ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 88728-02046 , 78891-75575 ਅਤੇ 78888-48823 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।