ਸ੍ਰੀ ਫਤਿਹਗੜ੍ਹ ਸਾਹਿਬ, 02 ਜੁਲਾਈ : ਭਾਖੜਾ ਨਹਿਰ ਦੇ ਵਿੱਚ ਪੈ ਰਿਹਾ ਪਾੜ ਬੰਦ ਕਰਨ ਲਈ ਨਹਿਰੀ ਮਹਿਕਮਾ,ਹਰਕਤ ਵਿੱਚ ਆਇਆ। ਇਹ ਜਾਣਕਾਰੀ ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਸ੍ਰੀ ਫਤਿਹਗੜ੍ਹ ਸਾਹਿਬ ਨੇ ਭਾਖੜਾ ਨਹਿਰ ਦਾ ਮੌਕਾ ਦੇਖਣ ਨੂੰ ਉਪਰੰਤ ਪੱਤਰਕਾਰਾਂ ਨੂੰ ਦਿੱਤੀ।ਉਹਨਾਂ ਕਿਹਾ ਕਿ ਜਦੋਂ ਭਾਖੜਾ ਮਨੇਜਮੈਂਟ ਦੇ ਅਧਿਕਾਰੀਆਂ ਨੇ ਇਲਾਕੇ ਦੇ ਲੋਕਾਂ ਦੀ ਕੋਈ ਸੁਣਵਾਈ ਨਾ ਕੀਤੀ ਤਾਂ ਇਲਾਕਾ ਨਿਵਾਸੀਆਂ ਨੇ ਇਕੱਤਰ ਹੋ ਕੇ ਆਵਾਜ਼ ਉਠਾਈ ਤਾਂ ਅਖਬਾਰਾਂ ਵਿੱਚ ਖਬਰਾਂ ਲੱਗਣ ਤੇ ਅਤੇ ਸੋਸ਼ਲ ਮੀਡੀਆ ਵਿੱਚ ਵੀਡੀਓ ਵਾਇਰਲ ਹੋਣ ਤੇ ਪ੍ਰਸ਼ਾਸਨ ਜਾਗਿਆ ਤੇ ਤੁਰੰਤ ਹਰਕਤ ਵਿੱਚ ਆ ਕੇ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਉੱਚ ਅਧਿਕਾਰੀ ਮੌਕੇ ਤੇ ਪਹੁੰਚੇ ਤੇ ਉਨ੍ਹਾਂ ਨਹਿਰ ਦਾ ਪਾੜ ਬੰਦ ਕਰਵਾਉਣ ਲਈ ਜੰਗੀ ਪੱਧਰ ਤੇ ਕੰਮ ਸ਼ੁਰੂ ਕਰਵਾਇਆ। ਭੁੱਟਾ ਨੇ ਕਿਹਾ ਕਿ ਜੇਕਰ ਭਾਖੜ੍ਹਾ ਮਨੇਜਮੈਂਟ ਦੇ ਐਕਸੀਅਨ,ਐਸ ਡੀ ਓ,ਜੇ ਈ ਆਪਣੀ ਡਿਊਟੀ ਸਹੀ ਢੰਗ ਨਾਲ ਨਿਭਾਉਂਦੇ ਤਾਂ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਡਰ ਦਾ ਮਾਹੌਲ ਵਿੱਚ ਦਿਨ ਬਤੀਤ ਨਾ ਕਰਨੇ ਪੈਂਦੇ।ਜਦ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਸ਼ਾਸ਼ਨ ਨੂੰ ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਹੋਈਆਂ ਹਨ। ਪਰ ਉਚ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਏ ਸੀ ਕਮਰਿਆਂ ਵਿੱਚ ਬੈਠ ਕੇ ਖਾਨਾਪੂਰਤੀ ਕਰ ਰਹੇ ਹਨ। ਭੁੱਟਾ ਨੇ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੇ ਟੈਕਸਾਂ ਰਾਹੀਂ ਉਹਨਾਂ ਨੂੰ ਤਨਖਾਹਾਂ ਮਿਲਦੀਆਂ ਹਨ ਉਹ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰਨ।ਇਸ ਮੌਕੇ ਉਹਨਾਂ ਕੰਮ ਸ਼ੁਰੂ ਕਰਨ ਤੇ ਪ੍ਰਸ਼ਾਸਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ। ਇਸ ਮੋਕੇ ਗੁਰਪ੍ਰੀਤ ਸਿੰਘ ਸਰਪੰਚ ਸ਼ਹਿਜ਼ਾਦਪੁਰ,ਗੁਰਜਿੰਦਰ ਸਿੰਘ ਹਰਲਾਲਪੁਰ,ਰਵਿੰਦਰ ਸਿੰਘ,ਪਲਵਿੰਦਰ ਸਿੰਘ ,ਅਮਨਦੀਪ ਸਿੰਘ ,ਜਗਰੂਪ ਸਿੰਘ ਨੰਬਰਦਾਰ,ਹਰਜਿੰਦਰ ਸਿੰਘ ਜੰਡਾਲੀ, ਕੁਲਵਿੰਦਰ ਸਿੰਘ ਜੰਡਾਲੀ,ਮਨਦੀਪ ਸਿੰਘ,ਸੁਖਵਿੰਦਰ ਸਿੰਘ ,ਸਤਨਾਮ ਸਿੰਘ ਸੇਖੋਂ,ਗੁਰਲਾਲ ਸਿੰਘ ਬਾਜਵਾ,ਸੁਰਜੀਤ ਸਿੰਘ,ਤਰਵਿੰਦਰ ਸਿੰਘ ਆਦਿ ਹਾਜਰ ਸਨ।