ਜਗਰਾਓਂ, 31 ਮਾਰਚ : ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ 'ਤੇ ਗੁਰੂਸਰ ਚੌਕ ਕੋਲ ਐਕਟਿਵਾ ਨੂੰ ਪਿੱਛੇ ਤੋਂ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ। ਜਿਸ 'ਚ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਜਗਰਾਉਂ ਤੋਂ ਸਿਵਲ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ। ਮ੍ਰਿਤਕਾਂ ਦੀ ਪਛਾਣ ਮਹਿੰਦਰ ਸਿੰਘ ਅਤੇ ਅਮਰਜੀਤ ਸਿੰਘ ਵਜੋਂ ਹੋਈ ਹੈ। ਜਦੋਂ ਕਿ ਪਹਿਚਾਣ ਚਰਨਜੀਤ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਮੱਥਾ ਟੇਕ ਗੁਰਦੁਆਰਾ ਨਾਨਕਸਰ ਤੋਂ ਵਾਪਸ ਮੋਗਾ ਵੱਲ ਜਾ ਰਹੇ ਸਨ। ਜਿਵੇਂ ਹੀ ਐਕਟਿਵਾ 'ਤੇ ਸਵਾਰ ਵਿਅਕਤੀ ਗੁਰੂਸਰ ਚੌਕ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਸਵਿਫਟ ਕਾਰ ਨੇ ਐਕਟਿਵਾ 'ਤੇ ਸਵਾਰ ਦੋਵਾਂ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ।