ਫਿਰੋਜ਼ਪੁਰ, 27 ਅਪ੍ਰੈਲ : ਮਮਦੋਟ ਰੋਡ ’ਤੇ ਤੇਜ਼ ਰਫ਼ਤਾਰ ਕਾਰ ਨੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ, ਜਦੋਂ ਕਿ ਉਸਦੀ ਪਤਨੀ ਬਲਜੀਤ ਕੌਰ ਗੰਭੂੀਰ ਰੂਪ ਵਿੱਚ ਜਖ਼ਮੀ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਨੂੰ ਅੱਗ ਲੱਗ ਗਈ। ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬਲਵੀਰ ਸਿੰਘ ਪਿੰਡ ਭਲੂਰ ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਸੀ। ਉਹ ਆਪਣੀ ਪਤਨੀ ਨਾਲ ਕਿਸੇ ਕੰਮ ਲਈ ਆਪਣੀ ਰਿਸ਼ਤੇਦਾਰੀ ਵਿਚ ਮਮਦੋਟ ਆ ਰਹੇ ਸਨ। ਇਸ ਦੌਰਾਨ ਰਾਸਤੇ ਵਿਚ ਹੀ ਫਿਰੋਜ਼ਪੁਰ ਦੇ ਮਮਦੋਟ ਰੋਡ ’ਤੇ ਸਾਹਮਣੇ ਤੋਂ ਆ ਰਹੀ ਇਕ ਕਾਰ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਬਲਵੀਰ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ ਅਤੇ ਉਸ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰ ਦਰਸ਼ਨ ਸਿੰਘ ਦਾ ਕਹਿਣਾ ਹੈ ਕਿ ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ ਅਤੇ ਉਸ ਵਿਚ ਸਵਾਰ ਨੌਜਵਾਨ ਨਸ਼ੇ ਵਿਚ ਸਨ। ਮੌਕੇ ’ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਲਾਸ਼ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤੀ ਹੈ। ਥਾਣਾ ਮਮਦੋਟ ਦੇ ਏਐਸਆਈ ਗੁਰਮੀਤ ਸਿੰਘ ਨੇ ਮਾਮਲਾ ਦਰਜ ਕਰ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।