- ਐਮਰਜੈਂਸੀ ਸਮੇਤ ਵੱਖ- ਵੱਖ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
ਬਰਨਾਲਾ, 2 ਜੁਲਾਈ 2024 : ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਦੇ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਸਮੇਂ-ਸਮੇਂ 'ਤੇ ਉਪਰਾਲੇ ਜਾਰੀ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਵੱਲੋਂ ਲੰਘੀ ਸ਼ਾਮ ਸੀ.ਐਚ.ਸੀ. ਭਦੌੜ ਦਾ ਅਚਨਚੇਤੀ ਦੌਰਾ ਕਰਨ ਸਮੇਂ ਕੀਤਾ ਗਿਆ। ਇਸ ਸਮੇਂ ਉਨ੍ਹਾਂ ਐਮਰਜੈਂਸੀ ਸਮੇਤ ਹਸਪਤਾਲ ਵਿਖੇ ਮਿਲ ਰਹੀਆਂ ਵੱਖ ਵੱਖ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਬਰਨਾਲਾ ਵੱਲੋਂ ਹਾਜ਼ਰ ਸਟਾਫ ਨੂੰ ਕਿਹਾ ਕਿ ਸਾਡਾ ਮੁੱਢਲਾ ਫਰਜ਼ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ। ਇਸ ਲਈ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨਾਲ ਚੰਗਾ ਵਿਵਹਾਰ ਅਤੇ ਇਲਾਜ ਕੀਤਾ ਜਾਵੇ। ਲੋੜਵੰਦ ਤੇ ਯੋਗ ਵਰਗ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤੇ ਹੋਰ ਵੱਖ ਵੱਖ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਇਸ ਸਮੇਂ ਐਮਰਜੈਂਸੀ ਤੋਂ ਇਲਾਵਾ ਜੱਚਾ-ਬੱਚਾ ਵਿੰਗ ਅਤੇ ਆਮ ਵਾਰਡਾਂ ਦਾ ਦੌਰਾ ਕੀਤਾ ਗਿਆ ਅਤੇ ਇਲਾਜ ਅਧੀਨ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਇਸ ਸਮੇਂ ਹਾਜ਼ਰ ਡਾਕਟਰ ਅਤੇ ਸਟਾਫ ਵੱਲੋਂ ਮਰੀਜ਼ਾਂ ਦਾ ਪੂਰੀ ਤਨਦੇਹੀ ਨਾਲ ਇਲਾਜ ਬਾਰੇ ਵਿਸ਼ਵਾਸ ਦਿਵਾਇਆ ਗਿਆ। ਇਸ ਮੌਕੇ ਡਾ. ਮਨਦੀਪ ਸਰਮਾ ਮੈਡੀਕਲ ਅਫਸਰ, ਪਰਮਜੀਤ ਕੌਰ ਸਟਾਫ ਨਰਸ ਹਾਜ਼ਰ ਸਨ।