- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪੀੜ੍ਹਤ ਲੋਕਾਂ ਨੂੰ ਦਿੱਤੀ ਜਾ ਰਹੀ ਰਾਹਤ ਨੂੰ ਦੇਖਦਿਆਂ ਸਮਾਜ ਸੇਵੀ ਸੰਸਥਾਵਾਂ ਆਈਆਂ ਅੱਗੇ
ਫਾਜ਼ਿਲਕਾ, 02 ਅਗਸਤ : ਪਿਛਲੇ ਦਿਨੀ ਆਈਆਂ ਭਾਰੀ ਬਾਰਿਸ਼ਾਂ ਕਾਰਨ ਹੜ੍ਹਾਂ ਦੀ ਮਾਰ ਹੇਠ ਆਏ ਸਰਹੱਦੀ ਪਿੰਡਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਲਗਾਤਾਰ ਹਰ ਪ੍ਰਕਾਰ ਦੀ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ ਜਿਸ ਨੂੰ ਵੇਖਦਿਆਂ ਕਾਫੀ ਸਮਾਜ ਸੇਵੀ ਸੰਸਥਾਵਾਂ ਵੀ ਅੱਗੇ ਆਈਆਂ ਹਨ ਤੇ ਉਨ੍ਹਾਂ ਵੱਲੋਂ ਲੋੜੀਂਦੀ ਸੇਵਾ ਨਿਭਾਈ ਜਾ ਰਹੀ ਹੈ। ਇਸੇ ਤਹਿਤ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੂੰ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਹੜ੍ਹ ਪੀੜਤਾਂ ਦੀ ਰਾਹਤ ਲਈ 50 ਹਜਾਰ ਰੁਪਏ ਦਾ ਚੈਕ ਸੌਂਪਿਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਦੀ ਸਾਰ ਲਈ ਜਾ ਰਹੀ ਹੈ ਤੇ ਹਰੇਕ ਪ੍ਰਕਾਰ ਦੀ ਲੋੜੀਂਦੀ ਰਾਹਤ ਸਮੱਗਰੀ ਚਾਹੇ ਉਹ ਰਾਸ਼ਨ ਕਿੱਟਾਂ ਦੇ ਰੂਪ ਵਿਚ, ਰੋਜਮਰਾਂ ਦੀ ਵਸਤੂਆਂ ਦੇ ਰੂਪ ਵਿਚ, ਮਨੁੱਖੀ ਸਿਹਤ ਲਈ ਮੈਡੀਕਲ ਸੁਵਿਧਾਵਾਂ, ਪਸ਼ੁਆਂ ਦੇ ਲਈ ਹਰਾ ਚਾਰਾ ਤੇ ਪੱਠੇ ਅਤੇ ਮੈਡੀਕਲ ਇਲਾਜ, ਕਿਸਾਨਾਂ ਲਈ ਪਨੀਰੀ ਦਾ ਪ੍ਰਬੰਧ ਆਦਿ ਪਿੰਡ ਵਾਸੀਆਂ ਦੀ ਲੋੜ ਮੁਤਾਬਕ ਹਰੇਕ ਸੁਵਿਧਾ ਮੁਹੱਈਆ ਕਰਵਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਵਿਤੀ ਸਹਾਇਤਾ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲੋਕਾਂ ਦੀ ਇਸ ਔਖੀ ਘੜੀ ਵਿਚ ਸਹਾਇਤਾ ਕਰਨਾ ਬਹੁਤ ਹੀ ਸਲਾਘਾਯੋਗ ਕਦਮ ਹੈ।ਉਨ੍ਹਾਂ ਹੋਰਨਾ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਅੱਗੇ ਆਉਣ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਕਿਸੇ ਵੀ ਰੂਪ ਵਿਚ ਮਦਦ ਕਰਨ ਤਾਂ ਜ਼ੋ ਇਸ ਔਖੀ ਘੜੀ ਵਿਚ ਉਨ੍ਹਾਂ ਦਾ ਸਹਾਰਾ ਬਣਿਆ ਜਾ ਸਕੇ। ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸੀ.ਆਰ. ਸ਼ੰਕਰ ਦੇ ਦਿਸ਼ਾ—ਨਿਰਦੇਸ਼ਾਂ *ਤੇ ਜ਼ਿਲ੍ਹਾ ਪ੍ਰਧਾਨ ਰਾਜ ਕ੍ਰਿਸ਼ਨ ਜ਼ੋਸਨ, ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ, ਜ਼ਿਲ੍ਹਾ ਕੈਸ਼ੀਅਰ ਪ੍ਰਸ਼ੋਤਮ ਸ਼ਰਮਾ, ਜ਼ਿਲ੍ਹਾ ਸਲਾਹਕਾਰ ਰਵਿੰਦਰ ਸ਼ਰਮਾ, ਬਲਾਕ ਫਾਜਿਲਕਾ ਪ੍ਰਧਾਨ ਤਜਿੰਦਰ ਸ਼ਰਮਾ, ਬਲਾਕ ਰੋੜਾਂ ਵਾਲੀ ਪ੍ਰਧਾਨ ਮਲਕੀਤ ਸਿੰਘ, ਬਲਾਕ ਸੀਤੋ ਗੁਨੋ ਤੋਂ ਸੰਦੀਪ ੁਕਮਾਰ, ਬਲਾਕ ਫਾਜ਼ਿਲਕਾ 2 ਤੋਂ ਦੇਸ ਰਾਜ, ਬਲਾਕ ਜਲਾਲਾਬਾਦ ਤੋਂ ਜਗਦੀਸ਼ ਕੁਮਾਰ, ਬਲਾਕ ਅਰਨੀਵਾਲਾ ਤੋਂ ਭਜਨ ਲਾਲ, ਬਲਾਕ ਅਮਰਪੁਰਾ ਤੋਂ ਸਕੱਤਰ ਚਿੰਰਜੀ ਲਾਲ, ਮੰਡੀ ਰੋੜਾਂ ਵਾਲੀ ਕੈਸ਼ੀਅਰ ਬਲਵਿੰਦਰ ਸਿੰਘ ਆਦਿ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਇਹ ਚੈੱਕ ਸੌਂਪਿਆ ਗਿਆ।