- 30 ਗੱਡੀਆਂ ਦੇ ਕੱਟੇ ਗਏ ਚਲਾਣ
ਬਰਨਾਲਾ , 26 ਸਤੰਬਰ : ਸਕੱਤਰ ਰੀਜਨਲ ਟ੍ਰਾੰਸਪੋਰਟ ਅਥਾਰਿਟੀ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹਾ ਬਰਨਾਲਾ ਚ ਵੱਖ ਵੱਖ ਥਾਵਾਂ ਉੱਤੇ ਗੱਡੀਆਂ ਦੀ ਚੈਕਿੰਗ ਕੀਤੀ ਅਤੇ 30 ਗੱਡੀਆਂ ਦੇ ਚਲਾਨ ਕੱਟੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਨੀਤ ਕੁਮਾਰ ਨੇ ਦੱਸਿਆ ਕਿ ਜਿਹੜੇ ਗੱਡੀ ਚਾਲਕਾਂ ਦੀ ਗੱਡੀਆਂ ਓਵਰ ਲੋਡਿੰਗ, ਬਿਨਾਂ ਸਹੀ ਕਿਸਮ ਦੇ ਟੈਕਸ ਦੇ ਅਤੇ ਬਿਨਾਂ ਹੋਰ ਲੋੜੀਂਦੇ ਦਸਤਾਵੇਜ਼ਾਂ ਤੋਂ ਚੱਲ ਰਹੀਆਂ ਸਨ ਉਨ੍ਹਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਅਨੁਸਾਰ ਹੀ ਗੱਡੀ ਦੇ ਸਾਰੇ ਦਸਤਾਵੇਜ਼ ਪੂਰੇ ਰੱਖੇ ਜਾਣ ਤਾਂ ਜੋ ਲੋੜ ਪੈਣ ਉੱਤੇ ਉਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਚੈਕਿੰਗ ਦਾ ਮੁੱਖ ਮੰਤਵ ਲੋਕਾਂ ਨੂੰ ਸਾਰੇ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਨਾ ਹੈ ਨਾ ਕਿ ਜੁਰਮਾਨੇ ਲਗਾਉਣਾ। ਉਨ੍ਹਾਂ ਕਿਹਾ ਕਿ ਆਪਣੀ ਸੁਰੱਖਿਆ ਲਈ ਇਨ੍ਹਾਂ ਦੀ ਨਿਯਮਾਂ ਦੀ ਪਾਲਣਾ ਹਰ ਇਕ ਵਿਅਕਤੀ ਨੂੰ ਕਰਨੀ ਚਾਹੀਦੀ ਹੈ।