- ਜ਼ਿਲੇ ਵਿੱਚ ਕਣਕ ਦੀ ਮੱਠੀ ਵੰਡ ਪ੍ਰਕਿਰਿਆ ਨੂੰ ਤੁਰੰਤ ਪ੍ਰਭਾਵ ਨਾਲ ਤੇਜ਼ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ
- ਰਾਸ਼ਨ ਡਿਪੂਆਂ, ਆਂਗਣਵਾੜੀ ਕੇਂਦਰਾਂ ਜਾਂ ਮਿਡ-ਡੇ-ਮੀਲ ਸਬੰਧੀ ਕਮਿਸ਼ਨ ਦੀ ਵੈਬਸਾਈਟ ਉੱਪਰ ਕੀਤੀ ਜਾ ਸਕਦੀ ਸ਼ਿਕਾਇਤ
- ਨੈਸ਼ਨਲ ਫੂਡ ਸਕਿਉਰਿਟੀ ਐਕਟ ਅਤੇ ਦੀ ਪੰਜਾਬ ਫੂਡ ਸਕਿਉਰਿਟੀ ਰੂਲਜ਼ ਦੀ ਉਲੰਘਣਾ ਕਮਿਸ਼ਨ ਨਹੀਂ ਕਰੇਗਾ ਬਰਦਾਸ਼ਤ-ਚੇਤਨ ਪ੍ਰਕਾਸ਼ ਧਾਲੀਵਾਲ
ਮੋਗਾ, 24 ਜੂਨ : ਨੈਸ਼ਨਲ ਫੂਡ ਸਕਿਉਰਿਟੀ ਐਕਟ-2013 ਅਤੇ ਦੀ ਪੰਜਾਬ ਫੂਡ ਸਕਿਉਰਿਟੀ ਰੂਲਜ਼ 2016 ਨੂੰ ਇੰਨ-ਬਿੰਨ ਲਾਗੂ ਕਰਨ ਅਤੇ ਇਸ ਐਕਟ ਤਹਿਤ ਆਮ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਪਹੁੰਚਾਉਣ ਦੇ ਮਕਸਦ ਵਜੋਂ ਅੱਜ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਜ਼ਿਲਾ ਮੋਗਾ ਦੇ ਵੱਖ ਵੱਖ ਸਰਕਾਰੀ ਰਾਸ਼ਨ ਡਿਪੂਆਂ ਦੀ ਚੈਕਿੰਗ ਮੌਕੇ ਕੀਤਾ। ਉਨਾਂ ਸਿਵਲ ਲਾਈਨ ਮੋਗਾ ਦੇ ਰਾਸ਼ਨ ਡਿਪੂਆਂ ਤੋਂ ਇਲਾਵਾ ਪਿੰਡ ਖੋਸਾ ਕੋਟਲਾ ਦੇ ਰਾਸ਼ਨ ਡਿਪੂਆਂ ਦੀ ਚੈਕਿੰਗ ਕੀਤੀ। ਇਸ ਅਚਨਚੇਤੀ ਦੌਰੇ ਦੌਰਾਨ ਚੇਤਨ ਪ੍ਰਕਾਸ਼ ਨੇ ਡਿਪੂ ਹੋਲਡਰਾਂ ਨੂੰ ਸਖਤ ਤਾੜਨਾ ਕੀਤੀ ਕਿ ਕਣਕ ਦੀ ਵੰਡ ਪ੍ਰਕਿਰਿਆ ਵਿੱਚ ਕਿਸੇ ਵੀ ਪ੍ਰਕਾਰ ਦੀ ਤਰੁੱਟੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਸ ਚੈਕਿੰਗ ਦੌਰਾਨ ਹੋਰ ਵੀ ਜੋ ਛੋਟੀਆਂ ਮੋਟੀਆਂ ਕਮੀਆਂ ਮੈਂਬਰ ਦੇ ਧਿਆਨ ਵਿੱਚ ਆਈਆਂ ਉਨਾਂ ਨੂੰ ਤੁਰੰਤ ਪ੍ਰਭਾਵ ਨਾਲ ਦੂਰ ਕਰਨ ਦੇ ਸਖਤ ਦਿਸ਼ਾ-ਨਿਰਦੇਸ਼ ਉਨਾਂ ਵੱਲੋਂ ਸਬੰਧਤਾਂ ਨੂੰ ਜਾਰੀ ਕੀਤੇ ਗਏ। ਪੂਰੇ ਜ਼ਿਲੇ ਵਿੱਚ ਕਣਕ ਦੀ ਮੱਠੀ ਵੰਡ ਪ੍ਰਕਿਰਿਆ ਦਾ ਚੇਤਨ ਪ੍ਰਕਾਸ਼ ਵੱਲੋਂ ਸਖਤ ਨੋਟਿਸ ਲਿਆ ਗਿਆ ਅਤੇ ਇਸਨੂੰ ਤੁਰੰਤ ਪ੍ਰਭਾਵ ਨਾਲ ਦੂਰ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਨੇ ਆਮ ਜਨਤਾ ਦੀ ਜਾਣਕਾਰੀ ਲਈ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੇ ਸਰਕਾਰੀ ਰਾਸ਼ਨ ਡਿਪੂਆਂ, ਆਂਗਣਵਾੜੀ ਕੇਂਦਰਾਂ ਜਾਂ ਸਕੂਲਾਂ ਦੇ ਮਿਡ ਡੇ ਮੀਲ ਸਬੰਧੀ ਕੋਈ ਸ਼ਿਕਾਇਤ ਕਰਨੀ ਹੈ ਤਾਂ ਉਹ ਕਮਿਸ਼ਨ ਦੀ ਵੈਬਸਾਈਟ ਉੱਪਰ https://psfc.punjab.gov.in/ ਦਰਜ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਆਮ ਜਨਤਾ ਦੀ ਸਹਾਇਤਾਈ ਹੈਲਪਲਾਈਨ ਨੰਬਰ 98767-64545 ਵੀ ਜਾਰੀ ਕੀਤਾ ਹੋਇਆ ਹੈ ਜਿਸਦਾ ਕਿ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਅਖੀਰ ਉਨਾਂ ਕਿਹਾ ਕਿ ਇਸ ਤਰਾਂ ਦੀਆਂ ਹੋਰ ਚੈਕਿੰਗਾਂ ਸਮੇਂ ਸਮੇਂ ’ਤੇ ਕੀਤੀਆਂ ਜਾਣਗੀਆਂ ਅਤੇ ਨੈਸ਼ਨਲ ਫੂਡ ਸਕਿਉਰਿਟੀ ਐਕਟ-2013 ਅਤੇ ਦੀ ਪੰਜਾਬ ਫੂਡ ਸਕਿਉਰਿਟੀ ਰੂਲਜ਼-2016 ਦੀ ਕਿਸੇ ਵੀ ਤਰਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਟੇਟ ਫੂਡ ਕਮਿਸ਼ਨ ਆਮ ਜਨਤਾ ਨੂੰ ਵਧੀਆ ਸੇਵਾਵਾਂ ਦੇਣ ਲਈ ਵਚਨਬੱਧ ਹੈ।