ਮੋਗਾ, 05 ਸਤੰਬਰ : ਅੱਜ ਅਧਿਆਪਕ ਦਿਵਸ ਮੌਕੇ ਮੋਗਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਕਿ ਸਰਕਾਰ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਜਲਦੀ ਹੀ ਸਰਕਾਰੀ ਸਕੂਲਾਂ ਵਿੱਚ ਜੀਪੀਐਸ ਵਾਲੀਆਂ ਬੱਸਾਂ ਸ਼ੁਰੂ ਕਰਨ ਜਾ ਰਹੇ ਹਨ, ਜਿਸ ਨਾਲ ਬੱਚਿਆਂ ਦੇ ਮਾਤਾ ਪਿਤਾ ਸਕੂਲੀ ਬੱਸਾਂ ਨੂੰ ਖੁਦ ਟ੍ਰੇਸ ਕਰ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਅਧਿਆਪਕ ਦਿਵਸ ਕਾਲੇ ਦਿਵਸ ਵਜੋਂ ਮਨਾਇਆ ਜਾਂਦਾ ਰਿਹਾ ਹੈ, ਅਧਿਆਪਕਾਂ ਤੇ ਲਾਠੀਚਾਰਜ ਤੇ ਪਾਣੀ ਦੀਆਂ ਬੋਛਾਰਾਂ ਹੁੰਦੀਆ ਸਨ, ਕਿਸੇ ਸਮੇਂ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਧਰਨੇ ਦੇਣ ਲਈ ਮਜ਼ਬੂਰ ਹੁੰਦੇ ਸਨ। ਪਰ ਆਪ ਸਰਕਾਰ ਨੇ ਅਧਿਆਪਕਾਂ ਦੀ ਤਨਖਾਹ ਵਧਾਈ ਹੈ, ਤੇ ਨਾ ਹੀ ਅਧਿਆਪਕਾਂ ਤੋਂ ਪੜ੍ਹਾਈ ਤੋਂ ਇਲਾਵਾ ਹੋਰ ਕੋਈ ਕੰਮ ਲਿਆ ਜਾਂਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 40 ਸਕੂਲ ਆਫ ਐਮੀਨੈਸ ਲਈ 68 ਕਰੋੜ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਪ ਨੇ ਦਿੱਲੀ ‘ਚ ਸਕੂਲਾਂ ਦੀ ਦਸ਼ਾ ਬਦਲੀ, ਦਿੱਲੀ ‘ਚ 4 ਲੱਖ ਬੱਚਿਆਂ ਨੁੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਇਆ ਹੈ। ਉਸੇ ਤਰ੍ਹਾਂ ਪੰਜਾਬ ‘ਚਚ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ‘ਚ ਬੱਚਿਆਂ ਨੂੰ ਕਿਤਾਬਾਂ ਤੇ ਵਰਦੀ ਮਿਲੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਜਲਦੀ ਹੀ ਫਰਨੀਚਰ ਵਾਲੇ ਸਕੂਲ ਮਿਲਣਗੇ।