ਫਾਜ਼ਿਲਕਾ, 12 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ 'ਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਚੂੜੀਵਾਲਾ ਧੰਨਾ ਅਤੇ ਡੰਗਰਖੇੜਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਸੁਪਰਵਾਈਜ਼ਰ ਲਖਵਿੰਦਰ ਸਿੰਘ ਅਤੇ ਰਵਿੰਦਰ ਸਿੰਘ ਨੇ ਡੇਂਗੂ ਦੀ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਅਤੇ ਘਰਾਂ ਦੇ ਆਲੇ-ਦੁਆਲੇ ਰੱਖੇ ਖਾਲੀ ਬਰਤਨਾਂ ਵਿਚ ਸਾਫ਼ ਪਾਣੀ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਪੈਦਾ ਹੁੰਦਾ ਹੈ | ਇਹ ਮੱਛਰ ਗੰਦੇ ਪਾਣੀ 'ਚ ਨਹੀ ਬਲਕਿ ਸਾਫ ਪਾਣੀ ਚ ਪ੍ਰਜਨਨ ਹੁੰਦਾ ਹੈ ਅਤੇ ਦਿਨ ਦੇ ਸਮੇਂ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ। ਰੋਜ਼ਾਨਾ ਸਿਹਤ ਕਰਮਚਾਰੀ ਪਿੰਡਾਂ ਵਿੱਚ ਘਰ-ਘਰ ਜਾ ਕੇ ਫਰਿੱਜਾਂ, ਬਰਤਨਾਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ। ਤਾਂ ਜੋ ਡੇਂਗੂ ਦੀ ਕਰੋਪੀ ਨੂੰ ਉਥੇ ਹੀ ਨਸ਼ਟ ਕੀਤਾ ਜਾ ਸਕੇ। ਵਿਭਾਗ ਵੱਲੋਂ ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵੀ ਮਨਾਇਆ ਜਾਂਦਾ ਹੈ। ਇਸ ਦਿਨ ਘਰਾਂ ਵਿੱਚ ਰੱਖੇ ਕੂਲਰਾਂ, ਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰੋ, ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ। ਇਸ ਮੌਕੇ ਹੈਲਥ ਸੁਪਰਵਾਈਜ਼ਰ ਲਖਵਿੰਦਰ ਸਿੰਘ, ਰਵਿੰਦਰ ਸਿੰਘ, ਹੈਲਥ ਵਰਕਰ ਰਜਿੰਦਰ ਕੁਮਾਰ, ਗੰਗਾਰਾਮ, ਸੀਐਚਓ ਪ੍ਰਵੀਨ ਰਾਏ, ਨੇਤ ਰਾਮ, ਏਐਨਐਮ ਰਾਜਦੀਪ ਕੌਰ, ਕਰਮਜੀਤ ਕੌਰ, ਸਮੂਹ ਆਸ਼ਾ ਵਰਕਰ ਅਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।