- 220 ਦੇ ਕਰੀਬ ਗਰਭਵਤੀ ਮਹਿਲਾਵਾਂ ਦੀ ਕੀਤੀ ਗਈ ਜਾਂਚ
ਫਾਜ਼ਿਲਕਾ 9 ਅਗਸਤ : ਜਿਲਾ ਫਾਜ਼ਿਲਕਾ ਦੇ ਸਾਰੇ ਸਿਹਤ ਕੇਂਦਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ ਦੀ ਜਾਂਚ ਨੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਨੇ ਸਿਹਤ ਕੇਂਦਰਾਂ ਵਿਚ ਕੈਂਪਾ ਦਾ ਦੌਰਾ ਕੀਤਾ ਅਤੇ ਸਟਾਫ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਸਿਵਲ ਸਰਜਨ ਨੇ ਲਮੋਚਰ ਕਲਾ ਵਿਖੇ ਦੌਰਾ ਕੀਤਾ ਅਤੇ ਲੋਕਾ ਨਾਲ ਗੱਲ ਬਾਤ ਕੀਤੀ। ਇਸ ਦੌਰਾਨ ਸਟਾਫ ਨੂੰ ਹਦਾਇਤ ਕੀਤੀ ਕਿ ਜੋ ਸੁਵਿਧਾ ਸਰਕਾਰ ਵਲੋ ਇਸ ਦਿਨ ਲਈ ਨਿਸ਼ਚਿਸਤ ਕੀਤੀ ਗਈ ਹੈ ਉਹ ਹਰ ਹਾਲ ਵਿਚ ਪੂਰੀ ਕੀਤੀ ਜਾਵੇ ਤਾਂ ਜੋ ਜਮੀਨੀ ਪੱਧਰ ਤੇ ਲਾਭਪਾਤਰੀ ਨੂੰ ਲਾਭ ਮਿਲ ਸਕੇ। ਜਾਣਕਾਰੀ ਦਿੰਦੇ ਹੋਏ ਡਾ. ਸਤੀਸ਼ ਗੋਇਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਕ ਅਤੇ 23 ਤਾਰੀਖ ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਜਿਲਾ ਹਸਪਤਾਲ਼ ਫਾਜ਼ਿਲਕਾ, ਅਬੋਹਰ, ਜਲਾਲਾਬਾਦ , 4 ਸੀ ਐੱਚ ਸੀ /ਪੀ ਐੱਚ ਸੀ ਦੇ ਨਾਲ 23 ਆਮ ਆਦਮੀ ਕਲੀਨਿਕ ਵਿਖੇ 220 ਦੇ ਕਰੀਬ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ । ਇਸ ਦੌਰਾਨ ਉਨ੍ਹਾਂ ਦੇ ਵਜ਼ਨ , ਬੀ ਪੀ, ਸੁਗਰ, ਅਤੇ ਐੱਚ ਬੀ ਦੀ ਜਾਂਚ ਕੀਤੀ ਗਈ।