- ਸ਼ਹਿਰ ਵਾਸੀਆਂ ਨੂੰ ਸ਼ਹਿਰ ਦੀ ਸੁੰਦਰਤਾ ਵਧਾਉਣ ਲਈ ਸਹਿਯੋਗ ਦੇਣ ਦੀ ਕੀਤੀ ਅਪੀਲ
ਫ਼ਰੀਦਕੋਟ 10 ਅਕਤੂਬਰ : ਫ਼ਰੀਦਕੋਟ ਨੂੰ ਸਾਫ਼ ਸੁਥਰਾ ਸ਼ਹਿਰ ਬਣਾਉਣ ਦੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਬੀਤੀ ਸ਼ਾਮ ਸਮੂਹ ਨਗਰ ਕੌਂਸਲ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਕਿਹਾ ਕਿ ਸਫਾਈ ਦੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਬਲਬੀਰ ਬਸਤੀ, ਅਮਰ ਆਸ਼ਰਮ ਅਤੇ ਡਾਲਫਿਨ ਚੌਂਕ ਦੇ ਨੇੜੇ ਕੂੜੇ ਦੇ ਢੇਰ ਲੱਗੇ ਹੋਏ ਹਨ ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖਤਰਾ ਹੈ। ਉਨ੍ਹਾਂ ਨਗਰ ਕੌਂਸਿਲ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਨ੍ਹਾਂ ਥਾਵਾਂ ਦੀ ਜਲਦ ਤੋਂ ਜਲਦ ਸਫਾਈ ਕਰਵਾਈ ਜਾਵੇ। ਇਨ੍ਹਾਂ ਹੁਕਮਾਂ ਤੇ ਤੁਰੰਤ ਕਾਰਵਾਈ ਕਰਦਿਆਂ ਨਗਰ ਕੌਂਸਲ ਦੇ ਨੁਮਾਇੰਦੇ ਸ.ਨਿਰਮਲ ਸਿੰਘ ਨੇ ਦੱਸਿਆ ਕਿ ਡਾਲਫਿਨ ਚੌਂਕ ਕੋਲ ਸਫਾਈ ਕਰਵਾ ਕੇ ਬੂਟੇ ਲਗਾਏ ਗਏ ਹਨ ਅਤੇ ਆਸ-ਪਾਸ ਦੇ ਲੋਕਾਂ ਨੂੰ ਬੇਨਤੀ ਕੀਤੀ ਕਿ ਹੁਣ ਦੁਬਾਰਾ ਉਥੇ ਕੂੜਾ ਨਾ ਸੁੱਟਿਆ ਜਾਵੇ।