- ''ਸਵੱਛਤਾ ਹੀ ਸੇਵਾ'' ਮੁਹਿੰਮ ਤਹਿਤ ਸਫ਼ਾਈ ਅਭਿਆਨ ਨਿਰੰਤਰ ਜਾਰੀ
ਮੋਗਾ, 29 ਸਤੰਬਰ : ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ''ਸਵੱਛਤਾ ਹੀ ਸੇਵਾ'' ਮੁਹਿੰਮ ਤਹਿਤ 15 ਸਤੰਬਰ ਤੋਂ ਸਫ਼ਾਈ ਨਾਲ ਸਬੰਧਤ ਗਤੀਵਿਧੀਆਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ ਜਿਹੜੀਆਂ ਕਿ 2 ਅਕਤੂਬਰ ਤੱਕ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ। ਸਵੱਛਤਾ ਪੰਦਰਵਾੜਾ ਪੂਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਉੱਪ ਮੰਡਲ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ਼੍ਰੀ ਕੁਲਦੀਪ ਕੁਮਾਰ ਨੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ ਸ੍ਰੀ ਰਾਏ ਵਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਇਸ ਪੰਦਰਵਾੜੇ ਦੌਰਾਨ ਜਲ ਸਪਲਾਈ ਵਿਭਾਗ ਦੇ ਕਮਿਉਨਿਟੀ ਡਿਵੈਲਪਮੈਂਟ ਸਪੈਸ਼ਲਿਸਟ ਅਤੇ ਕੋਅਰਡੀਨੇਟਰਾਂ ਵੱਲੋਂ ਪਿੰਡਾਂ ਦੀਆਂ ਸਾਂਝੀਆਂ ਥਾਵਾ ਜਿਵੇਂ ਸਕੂਲ ,ਧਰਮਸ਼ਾਲਾ ਛੱਪੜਾਂ ਦਾ ਆਲ਼ਾ-ਦੁਆਲਾ ਪਿੰਡਾ ਦੀਆਂ ਫਿਰਨੀਆਂ ਦੀ ਸਾਫ ਸਫ਼ਾਈ ਨਾਲ ਸਬੰਧਤ ਗਤੀਵਿਧੀਆਂ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ ਅਤੇ ਸਫ਼ਾਈ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਮੁਹਿੰਮ ਦੀ ਲਗਾਤਾਰਤਾ ਵਿੱਚ ਬਲਾਕ ਰਿਸਾਰਸ ਪਰਸਨ ਮਨਜੀਤ ਕੌਰ, ਹਰਪ੍ਰੀਤ ਕੌਰ ਗਿੱਲ, ਹਰਪ੍ਰੀਤ ਕੌਰ ਧਾਲੀਵਾਲ ਵੱਲੋਂ ਬਘੇਲੇਵਾਲਾ, ਕੋਰੇਵਾਲਾ, ਧਰਮ ਸਿੰਘ ਵਾਲਾ, ਮੰਡੀਰਾਂ ਵਾਲਾ ਆਦਿ ਪਿੰਡਾਂ ਦੇ ਸਕੂਲਾਂ ਅਤੇ ਇਹਨਾਂ ਪਿੰਡਾਂ ਵਿੱਚ ਵਿੱਚ ਸਵੱਛਤਾ ਹੀ ਸੇਵਾ ਅਭਿਆਨ ਸੰਬੰਧੀ ਸਫ਼ਾਈ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਪਿੰਡ ਵਾਸੀਆਂ, ਸਕੂਲੀ ਵਿਦਿਆਰਥੀਆਂ ਨੂੰ ਸਫ਼ਾਈ ਸੰਬੰਧੀ ਪ੍ਰੇਰਿਤ ਕੀਤਾ। ਕੁਲਦੀਪ ਕੁਮਾਰ ਨੇ ਦੱਸਿਆ ਕਿ ਇਸ ਪੰਦਰਵਾੜ੍ਹੇ ਤਹਿਤ ਬਹੁ ਗਿਣਤੀ ਵਿੱਚ ਪਿੰਡਾਂ ਦੇ ਲੋਕਾਂ ਨੂੰ ਸਫ਼ਾਈ ਗਤੀਵਿਧੀਆਂ ਬਾਰੇ ਜਾਗਰੂਕ ਕੀਤਾ ਜਾ ਚੁੱਕਾ ਹੈ ਅਤੇ ਵਿਭਾਗ ਵੱਲੋਂ ਵੀ ਸਫ਼ਾਈ ਅਭਿਆਨ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸੁੱਕਾ ਅਤੇ ਗਿੱਲਾ ਕੂੜਾ ਅਲੱਗ ਅਲੱਗ ਸਟੋਰ ਕਰਨ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਪਿੰਡ ਪੱਧਰ ਉੱਪਰ ਜੇਕਰ ਲੋਕ ਸਫ਼ਾਈ ਪ੍ਰਤੀ ਜਾਗਰੂਕ ਹੋਣਗੇ ਫਿਰ ਹੀ ਜ਼ਿਲ੍ਹਾ ਅਤੇ ਪੰਜਾਬ ਦੀ ਸਵੱਛ ਕੀਤਾ ਜਾ ਸਕਦਾ ਹੈ।