
- ਸਵੇਰੇ 5 ਵਜੇ ਤੋਂ ਸ਼ਾਮ 7 ਵਜੇ ਲੱਗਦੀਆਂ ਹਨ ਯੋਗ ਕਲਾਸਾਂ
ਕੋਟਕਪੂਰਾ 8 ਮਈ 2025 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਸਿਹਤਮੰਦ ਰੱਖਣ ਲਈ ਰਾਜ ਵਿਚ ਸੀ.ਐਮ. ਦੀ ਯੋਗਸ਼ਾਲਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਫਰੀਦਕੋਟ ਵਿਖੇ ਵੱਖ-ਵੱਖ ਥਾਵਾਂ ‘ਤੇ ਸੀ.ਐਮ. ਦੀ ਯੋਗਸ਼ਾਲਾ ਚੱਲ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਹਰ ਜ਼ਿਲ੍ਹੇ ਵਿੱਚ ਮਾਹਿਰ ਯੋਗਾ ਟ੍ਰੇਨਰ ਭੇਜੇ ਗਏ ਹਨ ਜੋ ਹਰ ਰੋਜ਼ ਸਵੇਰੇ ਸ਼ਾਮ ਮੁਫ਼ਤ ਯੋਗਾ ਕਲਾਸਾਂ ਦੁਆਰਾ ਲੋਕਾਂ ਨੂੰ ਯੋਗਾ ਦੀ ਸਿਖਲਾਈ ਦਿੰਦੇ ਹਨ ਤਾਂ ਜੋ ਲੋਕ ਸਹੀ ਤਰੀਕੇ ਨਾਲ ਯੋਗਾ ਕਰਕੇ ਇਸਦਾ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਕੋਟਕਪੂਰਾ ਵਿਖੇ ਅਮਨ ਨਗਰ ਅਤੇ ਫਰੀਦਕੋਟ ਵਿਖੇ ਟੀਚਨ ਕਾਲੋਨੀ ਵਿਖੇ ਲੋਕਾਂ ਨੂੰ ਯੋਗ ਕਰਵਾਇਆ ਗਿਆ। ਜ਼ਿਲ੍ਹਾ ਕੁਆਰਡੀਨੇਟਰ ਯੋਗਾ ਮੈਡਮ ਨੇਹਾ ਨੇ ਦੱਸਿਆ ਕਿ ਯੋਗਾ ਸਿਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ।