
ਸ੍ਰੀ ਫ਼ਤਹਿਗੜ੍ਹ ਸਾਹਿਬ, 11 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕਮਰਸ ਵਿਭਾਗ ਦੀ ਕਮਰਸ ਐਸੋਸੀਏਸ਼ਨ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਮੁੱਖ ਰੱਖਦੇ ਹੋਏ ਪੋਸ਼ਟਿਕ ਭੋਜਨ ਜਾਗਰੂਕਤਾ ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜਿਸ ਵਿੱਚ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਅਜੈ ਸਿੰਘ ਮੁੱਖ ਬਲਾਰੇ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਕਮਰਸ ਵਿਭਾਗ ਦੀਆਂ ਵਿਦਿਆਰਥਣਾਂ ਨੂੰ ਪੌਸ਼ਟਿਕ ਖੁਰਾਕ ਦੀ ਮਹਤੱਤਾ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਨਿਊਟ੍ਰਿਸ਼ਨਲ ਫੂਡ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਫਾਸਟ ਫੂਡ ਤੋਂ ਪ੍ਰਹੇਜ਼ ਕਰਨ ਅਤੇ ਸਿਹਤਮੰਦ ਭੋਜਨ ਦਾ ਸੇਵਨ ਕਰਨ ਲਈ ਪ੍ਰੇਰਿਤ ਕਰਦਿਆਂ ਦੱਸਿਆ ਕਿ ਸੰਤੁਲਿਤ ਭੋਜਨ ਸਾਨੂੰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਪ੍ਰਦਾਨ ਕਰਦਾ ਹੈ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਮਰਸ ਐਸੋਸੀਏਸ਼ਨ ਦੇ ਉਸਾਰੂ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦੇ ਅਖੀਰ ਵਿੱਚ ਕਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਧੰਨਵਾਦ ਦਾ ਮਤਾ ਕੀਤਾ। ਸਮਾਗਮ ਦੌਰਾਨ ਕਮਰਸ ਵਿਭਾਗ ਦੇ ਡਾ. ਹਰਜੀਤ ਕੌਰ, ਡਾ. ਰਸ਼ਪਾਲਜੀਤ ਕੌਰ, ਹੋਰ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।