ਫਤਹਿਗੜ੍ਹ ਸਾਹਿਬ, 24 ਜੁਲਾਈ : ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗੜ੍ਹ ਸਾਹਿਬ ਵਿਖੇ ਸਫਾਈ ਲਈ ਵਾਤਾਵਰਣ ਅਨੁਕੂਲ ਸਫਾਈ ਪਦਾਰਥ ਤਿਆਰ ਕਰਨ ਸੰਬਧੀ ਪੰਜ ਦਿਨਾਂ ਦਾ ਸਿਖਲਾਈ ਕੋਰਸ 17 ਤੋਂ 21 ਜੁਲਾਈ ਨੂੰ ਕੇ ਵੀ ਕੇ ਵਿਖੇ ਲਗਾਇਆ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਵਿਪਨ ਕੁਮਾਰ ਰਾਮਪਾਲ ਐਸੋਸੀਏਟ ਡਾਇਰੈਕਟਰ (ਸਿਖਲਾਈ) ਨੇ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਅੱਜ ਦੇ ਸਮੇਂ ਦੀ ਲੋੜ ਹਨ ਅਤੇ ਇਸ ਹੁਨਰ ਨੂੰ ਵਪਾਰਕ ਪੱਧਰ ਤੇ ਅਪਣਾਉਣ ਦੀ ਲੋੜ ਹੈ।ਸਿਖਲਾਈ ਪ੍ਰੋਗਰਾਮ ਦੋਰਾਨ ਡਾ. ਮਨੀਸ਼ਾ ਭਾਟੀਆ ਸਹਾਇਕ ਪ੍ਰੋਫੈਸਰ ਗ੍ਰਹਿ ਵਿਗਿਆਨ ਨੇ ਸਰਫ, ਸਾਬਣ, ਲੀਸਾਪੋਲ ਬਣਾਉਣ ਬਾਰੇ ਸਿਖਿਆਰਥੀਆਂ ਨੂੰ ਜਾਣੂੰ ਕਰਵਾਇਆ।ਉਹਨਾਂ ਨੇ ਸਿਖਿਆਰਥੀਆਂ ਨੂੰ ਆਪਣੇ ਪਰਿਵਾਰ ਲਈ ਰਸਾਇਣ ਮੁਕਤ ਸਫਾਈ ਦੀ ਸਮੱਗਰੀ ਤਿਆਰ ਕਰਨ ਦੇ ਨਾਲ-ਨਾਲ ਇਸ ਹੁਨਰ ਨੂੰ ਕਿੱਤੇ ਦੇ ਰੂਪ ਵਿਚ ਸ਼ੁਰੂ ਕਰਨ ਲਈ ਪ੍ਰੇਰਿਆ।