ਪਟਿਆਲਾ, 29 ਦਸੰਬਰ : ਕੇਂਦਰੀ ਜੇਲ੍ਹ ਪਟਿਆਲਾ ਵਿਖੇ ਆਪਣੀ ਸਜਾ ਕੱਟ ਰਹੇ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਮੁਲਾਕਾਤ ਕਰਨ ਦੀ ਗੱਲ ਸਾਹਮਣੇ ਆਈ ਹੈ। ਇਸ ਮੁਲਾਕਾਤ ’ਚ ਜਿੱਥੇ ਬੀਬੀ ਰਾਜਿੰਦਰ ਕੌਰ ਭੱਠਲ, ਨੱਥੂ ਰਾਮ, ਰਾਹੁਲ ਭੱਠਲ ਅਤੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਦਾ ਨਾਮ ਸਾਹਮਣੇ ਆ ਰਿਹਾ ਹੈ। ਸੁਰਜੀਤ ਸਿੰਘ ਧੀਮਾਨ ਦੀ ਸਿੱਧੂ ਦੇ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਇਹ ਵੀ ਜਾ ਰਿਹਾ ਹੈ ਕਿ, ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਨਾਲ ਕਾਂਗਰਸ ਵਿੱਚ ਨਵੀਂ ਜਾਨ ਫ਼ੂਕੀ ਜਾਵੇਗੀ। ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ, ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੱਧੂ ਮਿਲ ਕੇ ਕੰਮ ਕਰਦੇ ਹੋਏ ਨਜ਼ਰੀਂ ਆਉਣਗੇ। ਹਾਲਾਂਕਿ ਰਾਜਾ ਵੜਿੰਗ ਤੋਂ ਕੁੱਝ ਕਾਂਗਰਸੀ ਖ਼ਫਾ ਜ਼ਰੂਰ ਹਨ।