- ਜਿਲ੍ਹਾ ਮਾਸ ਮੀਡੀਆ ਅਫਸਰ ਸੁਖਮੰਦਰ ਸਿੰਘ ਨੇ ਸਭ ਤੋਂ ਪਹਿਲਾਂ ਖੂਨਦਾਨ ਕਰਕੇ ਖੂਨਦਾਨ ਕੈਂਪ ਦੀ ਕੀਤੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ 24 ਜੂਨ : ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵਲੋਂ ਅੱਜ ਡਾ. ਰੰਜੂ ਸਿੰਗਲਾ ਸਿਵਲ ਸਰਜਨ ਦੀ ਯੋਗ ਅਗਵਾਈ ਵਿਚ ਸਿਵਲ ਸਰਜਨ ਦਫਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਖੂਨਦਾਨ ਦਿਵਸ ਮੌਕੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਦਫਤਰ ਸਿਵਲ ਸਰਜਨ ਅਤੇ ਜਿਲ੍ਹੇ ਦੇ ਸਿਹਤ ਵਿਭਾਗ ਦੇ ਸਟਾਫ ਵਲੋਂ ਸਵੈ ਇੱਛਕ ਖੂਨਦਾਨ ਕੀਤਾ ਗਿਆ।ਇਸ ਕੈਂਪ ਦਾ ਉਦਘਾਟਨ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕੀਤਾ। ਜਿਲ੍ਹਾ ਮਾਸ ਮੀਡੀਆ ਅਫਸਰ ਸੁਖਮੰਦਰ ਸਿੰਘ ਨੇ ਸਭ ਤੋਂ ਪਹਿਲਾਂ ਖੂਨਦਾਨ ਕਰਕੇ ਖੂਨਦਾਨ ਕੈਂਪ ਦੀ ਸ਼ੁਰਆਤ ਕੀਤੀ। ਇਸ ਕੈਂਪ ਵਿਚ ਡਾ ਬਲਵਿੰਦਰ ਸਿੰਘ ਐਮ.ਡੀ. ਬੱਚਿਆਂ ਦੇ ਮਾਹਿਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਅਤੇ ਉਨ੍ਹਾ ਨੇ ਖੂਨਦਾਨ ਕੀਤਾ।ਇਸ ਕੈਂਪ ਦੋਰਾਨ 18 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਿਲ੍ਹੇ ਦੀਆਂ ਵੱਖ ਵੱਖ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਮੇਂ ਸਮੇ ਤੇ ਲੋਕਾਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਉਨ੍ਹਾ ਦੱਸਿਆ ਕਿ ਸਾਰੇ ਲੋਕਾਂ ਨੂੰ ਆਪਣੇ ਬਲੱਡ ਗਰੁੱਪ ਜਰੂਰ ਪਤਾ ਹੋਣਾ ਚਾਹੀਦਾ ਹੈ ਤਾਂ ਜੋ ਐਮਰਜੈਂਸੀ ਦੌਰਾਨ ਖੂਨਦਾਨ ਕਰਨ ਲੱਗਿਆ ਜਾ ਇਲਾਜ ਕਰਵਾਉਣ ਲੱਗਿਆ ਕੋਈ ਮੁਸ਼ਕਲ ਨਾ ਆਵੇ।ਉਨ੍ਹਾ ਕਿਹਾ ਕਿ ਖੂਨਦਾਨ ਕਰਨ ਨਾਲ ਇੰਨਸਾਨ ਤੰਦਰੁਸਤ ਰਹਿੰਦਾ ਹੈ ਅਤੇ ਉਸ ਵਿਚ ਖੂਨ ਦੇ ਸੈੱਲ ਤੇਜੀ ਨਾਲ ਬਨਣ ਦੀ ਸਮਰੱਥਾ ਬਣ ਜਾਂਦੀ ਹੈ। ਉਨ੍ਹਾ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਤਿੰਨ ਮਹੀਨੇ ਬਾਦ ਆਪਣਾ ਖੂਨਦਾਨ ਜਰੂਰ ਕਰਨ ਤਾਂ ਜੋ ਲੋੜਵੰਦਾ ਦੀ ਮਦਦ ਕੀਤੀ ਜਾ ਸਕੇ ਅਤੇ ਤੰਦਰੁਸਤ ਰਿਹਾ ਜਾ ਸਕੇ । ਇਸ ਮੌਕੇ ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਖੂਨਦਾਨ ਕਰਨ ਨਾਲ ਸਰੀਰ ਨੂੰ ਕਿਸੇ ਤਰ੍ਹਾਂ ਦੀ ਕੋਈ ਕਮਜੋਰੀ ਨਹੀ ਆਉਂਦੀ ਅਤੇ ਖੂਨਦਾਨ ਕਰਨ ਨਾਲ ਅਸੀਂ ਚਾਰ ਜਿੰਦਗੀਆਂ ਬਚਾ ਸਕਦੇ ਹਾਂ ਇਸ ਲਈ ਸਾਨੂੰ ਸਭ ਨੂੰ ਖੂਨਦਾਨ ਕਰਦੇ ਰਹਿਣਾ ਚਹਾੀਦਾ ਹੈ।ਇਸ ਮੌਕੇ ਡਾ. ਅਮਨਿੰਦਰ ਸਿੰਘ ਇੰਚ ਬਲੱਡ ਬੈਂਕ ਨੇ ਦੱਸਿਆ ਕਿ 18 ਸਾਲ ਤੋਂ 65 ਸਾਲ ਤੱਕ ਦਾ ਕੋਈ ਵਿਅਕਤੀ ਜਿਸ ਦਾ ਭਾਰ 45 ਕਿਲੋ ਤੋਂ ਜਿਆਦਾ ਹੈ ਉਹ ਖੂਨਦਾਨ ਕਰ ਸਕਦਾ ਹੈ।ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਵਰੁਣ ਵਰਮਾ ਜਿਲ੍ਹਾ ਐਪਡੀਮੋਲੋਜਿਸਟ, ਡਾ. ਅਮਨਿੰਦਰ ਸਿੰਘ ਬੀ.ਟੀ.ਓ,ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਸਤਵੀਰ ਕੌਰ ਸੁਪਰਡੈਂਟ ਭਗਵਾਨ ਦਾਸ, ਲਾਲ ਚੰਦ,ਭੁਪਿੰਦਰ ਸਿੰਘ ਸਟੈਨੋ,ਸ਼ਿਵਪਾਲ ਸਿੰਘ, ਮਨਪ੍ਰੀਤ ਸਿੰਘ, ਰਾਏ ਸਾਹਿਬ,ਜਤਿੰਦਰ ਕੌਰ, ਗੁਰਜੀਤ ਸਿੰਘ,ਗੁਰਪ੍ਰੀਤ ਸਿਹਤ ਵਰਕਰ, ਮੇਜ਼ਰ ਸਿੰਘ ਸੀ.ਐਚ.ਓ ਅਤੇ ਦਫਤਰ ਸਿਵਲ ਸਰਜਨ ਦਾ ਸਮੂਹ ਸਟਾਫ ਹਾਜ਼ਰ ਸੀ।