ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਵੇਂ ਕੁਆਰਟਰ ਬਣਾਉਣ ਦੀ ਕਾਰ ਸੇਵਾ ਅਰਦਾਸ ਉਪਰੰਤ ਸ਼ੁਰੂ : ਚੀਮਾ, ਰਿਆ, ਕੰਗ 

ਸ੍ਰੀ ਫ਼ਤਹਿਗੜ੍ਹ ਸਾਹਿਬ, 02 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਮਾਤਾ ਗੁਜਰ ਕੌਰ ਜੀ ਦੇ ਸੰਸਕਾਰ ਸਥਾਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਹਰਬੰਸ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦੇ ਸਹਿਯੋਗ ਨਾਲ ਬਣ ਰਹੇ ਨਵੇਂ ਕੁਆਰਟਰਾਂ ਦੀ ਅਰਦਾਸ ਕਰਨ ਉਪਰੰਤ ਟੱਕ ਲਗਾ ਕੇ ਕਾਰ ਸੇਵਾ ਸ਼ੁਰੂ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਜੀ ਨੇ ਅਰਦਾਸ ਕੀਤੀ ਉਪਰੰਤ ਟੱਕ ਲਗਾ ਕੇ ਕਾਰ ਸੇਵਾ ਸ਼ੁਰੂ ਕੀਤੀ ਗਈ। ਇਸ ਮੌਕੇ ਬਾਬਾ ਗੁਲਜ਼ਾਰ ਸਿੰਘ ਜੀ ਕਾਰ ਸੇਵਾ ਵਾਲੇ, ਜੱਥੇਦਾਰ ਜਗਦੀਪ ਸਿੰਘ ਚੀਮਾ ਕੌਮੀ ਜਨਰਲ ਸਕੱਤਰ ਹਲਕਾ ਇੰਚਾਰਜ ਸ੍ਰੀ ਫ਼ਤਹਿਗੜ੍ਹ ਸਾਹਿਬ, ਜੱਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ, ਬੀਬੀ ਕੁਲਦੀਪ ਕੌਰ ਟੌਹੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਜੋਗਾ ਸਿੰਘ ਸੁਪਰਵਾਈਜਰ, ਬਲਵਿੰਦਰ ਸਿੰਘ ਭਮਾਰਸੀ ਅਡੀਸਨਲ ਮੈਨੇਜਰ, ਬਾਬਾ ਗੁਰਪ੍ਰੀਤ ਸਿੰਘ ਜੋਤੀ ਸਰੂਪ ਸਾਹਿਬ,ਜੋਗਾ ਸਿੰਘ ਮੀਤ ਮੈਨੇਜਰ, ਕੁਲਵਿੰਦਰ ਸਿੰਘ ਚੀਮਾ ਮੈਨੇਜਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਸਵਰਨ ਸਿੰਘ ਗੁਪਾਲੋ, ਹਰਮਨਜੀਤ ਸਿੰਘ ਰਿਕਾਰਡ ਕੀਪਰ, ਹਰਭੇਜ ਸਿੰਘ ਅਤੇ ਸਮੁੱਚਾ ਸਟਾਫ ਮੈਂਬਰ ਅਤੇ ਸੰਗਤਾਂ ਹਾਜ਼ਰ ਸਨ।