ਉਸਾਰੀ ਕਿਰਤੀਆਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਕੀਤਾ ਜਾਵੇ ਜਾਗਰੂਕ : ਸਪੀਕਰ ਸੰਧਵਾਂ

  • 12 ਲਾਭਪਾਤਰੀਆਂ ਨੂੰ 20.81 ਲੱਖ ਰੁਪਏ ਦੀ ਰਾਸ਼ੀ ਕੀਤੀ ਜਾਰੀ

ਫ਼ਰੀਦਕੋਟ 23 ਅਕਤੂਬਰ : ਕੋਟਕਪੂਰਾ ਹਲਕੇ ਦੇ 12 ਲਾਭਪਾਤਰੀਆਂ ਨੂੰ 20.81 ਲੱਖ ਰੁਪਏ ਜਾਰੀ ਕਰਦਿਆਂ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਤਹਿਤ ਦਿੱਤੀ ਜਾ ਰਹੀ ਧਨ ਰਾਸ਼ੀ ਦਾ ਲੋੜਵੰਦਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ  ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਤਹਿਤ ਰਜਿਸਟਰਡ 12 ਲਾਭਪਾਤਰੀਆਂ ਨੂੰ ਇਹ (20.81 ਲੱਖ) ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਹਦਾਇਤ ਕੀਤੀ ਕਿ ਉਸਾਰੀ ਕਿਰਤੀਆਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਪੰਜਾਬ ਸਰਕਾਰ ਦੀ ਇਸ ਯੋਜਨਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਸਕੀਮ ਦੇ ਤਹਿਤ ਦਿੱਤੇ ਜਾ ਰਹੇ ਪੈਸੇ ਨੂੰ ਬਿਨਾਂ ਕਿਸੇ ਭੇਦ ਭਾਵ ਜਾਂ ਪਾਰਟੀਬਾਜੀ ਤੋਂ ਉੱਪਰ ਉਠ ਕੇ ਮੁਹੱਈਆ ਕਰਵਾ ਰਹੀ ਹੈ ਅਤੇ ਅੱਜ ਜਾਰੀ ਕੀਤੀ ਗਈ ਰਾਸ਼ੀ ਵੀ ਇਸੇ ਤਰੀਕੇ ਨਾਲ ਬਿਨਾਂ ਕਿਸੇ ਪੱਖ-ਪਾਤ ਤੋਂ ਦਿੱਤੀ ਗਈ ਹੈ। ਇਸ ਸਕੀਮ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਉਸਾਰੀ ਕਿਰਤੀ ਬੋਰਡ ਅਧੀਨ ਲਾਭਪਾਤਰੀ ਬਣਨ ਉਪਰੰਤ ਵਿਭਾਗ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਹੱਕਦਾਰ ਬਣ ਜਾਂਦਾ ਹੈ। ਅੱਜ ਜਿਨ੍ਹਾਂ ਲਾਭਪਾਤਰੀਆਂ ਨੂੰ ਇਹ ਧਨ ਰਾਸ਼ੀ ਜਾਰੀ ਕੀਤੀ ਗਈ ਹੈ ਉਸ ਸਬੰਧੀ ਬਿਨੈਕਾਰਾਂ ਨੂੰ ਵੱਖ ਵੱਖ ਪ੍ਰਤੀ ਬੇਨਤੀਆਂ ਦਾਖਲ ਕਰਨ ਉਪਰੰਤ ਜਾਰੀ ਕੀਤੀ ਗਈ ਹੈ। ਇਨ੍ਹਾਂ ਵਿੱਚ ਵਜੀਫਾ ਸਕੀਮ ਵਿਦਿਆਰਥੀ ਦੀ ਕਲਾਸ ਦੇ ਹਿਸਾਬ ਨਾਲ ਇੱਕ ਅਰਜੀ ਤੇ ਕਾਰਵਾਈ ਕਰਦਿਆਂ 10,000, ਬੇਟੀ ਦੀ ਸ਼ਾਦੀ ਲਈ ਸ਼ਗਨ ਸਕੀਮ ਦੀ ਇੱਕ ਅਰਜੀ ਤਹਿਤ 51,000, ਐਕਸਗ੍ਰੇਸ਼ੀਆ ਸਕੀਮ ਸਕੀਮ ਦੀਆਂ 9 ਅਰਜ਼ੀਆਂ ਤਹਿਤ 20 ਲੱਖ,  ਦਾਹ ਸੰਸਕਾਰ ਲਈ ਇੱਕ ਅਰਜੀ ਤਹਿਤ 20,000  ਸ਼ਾਮਿਲ ਹਨ। ਨ੍ਹਾਂ ਇਹ ਵੀ ਦੱਸਿਆ ਕਿ ਰਜਿਸਟਰਡ ਲਾਭਪਾਤਰੀ ਨੇੜੇ ਦੇ ਸੇਵਾ ਕੇਂਦਰ ਵਿੱਚ ਜਾ ਕੇ ਇਨ੍ਹਾਂ ਭਲਾਈ ਸਕੀਮਾਂ ਤਹਿਤ ਅਰਜੀ ਦੇ ਸਕਦਾ ਹੈ ਅਤੇ ਬੋਰਡ ਅਧੀਨ ਲਾਭਪਾਤਰੀ ਰਜਿਸਟ੍ਰੇਸ਼ਨ ਅਤੇ ਸਕੀਮਾਂ ਲਈ ਅਪਲਾਈ ਕਰਨ ਦੀ ਸਾਰੀ ਪ੍ਰਕਿਰਿਆ ਆਨ-ਲਾਈਨ ਸੇਵਾ ਕੇਂਦਰ ਰਾਹੀਂ ਕੀਤੀ ਜਾਂਦੀ ਹੈ।