- ਟ੍ਰੇਨਿੰਗ ਉਪਰੰਤ ਕਰਜਾ ਕੇਸ ਤੇ 33.33% ਸਬਸਿਡੀ ਦਿੱਤੀ ਜਾਵੇਗੀ : ਬਰਾੜ
ਫਰੀਦਕੋਟ 11 ਜੁਲਾਈ : ਪੰਜਾਬ ਸਰਕਾਰ ਵੱਲੋ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੁਜਗਾਰ ਲਈ ਕੀਤੇ ਜਾ ਰਹੇ ਉਪਰਾਲਿਆ ਤਹਿਤ ਸਕੀਮ ਫਰਾ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ. ਬੈਨੀਫਿਸਰੀਜ ਨੂੰ ਪੂਰੇ ਪੰਜਾਬ ਵਿਚ ਲਾਗੂ ਕਰ ਦਿੱਤਾ ਗਿਆ ਹੈ । ਇਹ ਜਾਣਕਾਰੀ ਸ਼੍ਰੀ ਨਿਰਵੈਰ ਸਿੰਘ ਬਰਾੜ, ਡਿਪਟੀ ਡਾਇਰੈਕਟਰ ਡੇਅਰੀ ਨੇ ਦਿੱਤੀ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 2 ਹਫਤੇ ਦੀ ਮੁਫਤ ਡੇਅਰੀ ਸਿਖਲਾਈ ਪੰਜਾਬ ਦੇ ਵੱਖ-ਵੱਖ ਡੇਅਰੀ ਟ੍ਰੇਨਿੰਗ ਸੈਂਟਰਾ ਤੇ ਕਰਵਾਕੇ ਡੇਅਰੀ ਯੁਨਿਟ ਸਥਾਪਿਤ ਕਰਨ ਦੀ ਯੋਜਨਾ ਹੈ, ਜਿਸ ਅਨੁਸਾਰ ਜਿਲਾ ਫਰੀਦਕੋਟ ਦੇ ਸਿਰਫ ਅਨੁਸੂਚਿਤ ਜਾਤੀ ਨਾਲ ਸਬੰਧਤ ਚਾਹਵਾਨ ਡੇਅਰੀ ਕਿਸਾਨ ਮਿਤੀ 17.07.2022 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ.212 ਡੀ.ਸੀ. ਕੰਪਲੈਕਸ, ਫਰੀਦਕੋਟ ਵਿਖੇ ਕੋਂਸਲਿੰਗ ਲਈ ਹਾਜਰ ਹੋਣ । ਕੋਂਸਲਿੰਗ ਵਿਚ ਚੁਣੇ ਗਏ ਲਾਭਪਾਤਰੀਆ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਐਟ ਗਿੱਲ ਵਿਖੇ 24-07-2023 ਤੋਂ ਡੇਅਰੀ ਧੰਦੇ ਦੀ ਸਿਖਲਾਈ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆ ਦੇ ਲਾਭਪਾਤਰੀਆ ਨੂੰ ਮੁਫਤ ਡੇਅਰੀ ਟ੍ਰੇਨਿੰਗ ਦੇ ਨਾਲ-ਨਾਲ 3500/- ਰੁਪਏ ਵਜੀਫਾ ਵੀ ਦਿੱਤਾ ਜਾਏਗਾ । ਉਨਾਂ ਦੱਸਿਆ ਕਿ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ । (ਸਬੂਤ ਵੱਜੋ ਯੋਗਤਾ ਸਰਟੀਫਿਕੇਟ), ਸਿਖਿਆਰਥੀ ਪੰਜਾਬ ਦਾ ਰਹਿਣ ਵਾਲਾ ਹੋਵੇ ਅਤੇ ਉਹ ਦਿਹਾਤੀ ਪਿਛੋਕੜ ਦਾ ਹੋਵੇ । (ਸਬੂਤ ਵੱਜੋ ਆਧਾਰ ਕਾਰਡ ਦੀ ਕਾਪੀ ), ਸਿਖਿਆਰਥੀ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ, ਸਬੂਤ ਵੱਜੋ ਐਸ.ਸੀ ਸਰਟੀਫਿਕੇਟ ਦੀ ਕਾਪੀ ।, ਸਿਖਿਆਰਥੀ ਦੀ ਉਮਰ 18 ਤੋਂ 50 ਸਾਲ ਹੋਵੇ । (ਸਬੂਤ ਵੱਜੋ ਉਮਰ ਦਾ ਸਰਟੀਫਿਕੇਟ ) ਸਿਖਿਆਰਥੀ ਦਾ ਕਿਸੇ ਬੈਂਕ ਵਿੱਚ ਵੈਲਿਡ ਖਾਤਾ ਹੋਵੇ । ਵਧੇਰੀ ਜਾਣਕਾਰੀ ਲਈ 99148-01227, 01639-250380 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ ।