ਪਿੰਡ ਠੀਕਰੀਵਾਲਾ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਬਣਾਏ ਨਵੇਂ ਅਹੁਦੇਦਾਰਾਂ ਦਾ ਮਾਣ ਸਨਮਾਨ ।
ਮਹਿਲ ਕਲਾਂ 06 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਭਾਜਪਾ ਵਲੋਂ ਕਿਸਾਨ ਮੋਰਚਾ ਪੰਜਾਬ ਦੇ ਨਵੇਂ ਬਣਾਏ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਤੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਮੀਤ ਸਿੰਘ ਬਾਵਾ ਦਾ ਠੀਕਰੀਵਾਲਾ ਪਹੁੰਚਣ ਤੇ ਗਤੀਸ਼ੀਲ ਨੌਜਵਾਨ ਆਗੂ ਜਸਪ੍ਰੀਤ ਹੈਪੀ ਦੀ ਅਗਵਾਈ ਵਿੱਚ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਸਮੇਂ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀ ਸਾਬਕਾ ਐਮ ਐਲ ਏ ਬੀਬੀ ਹਰਚੰਦ ਕੌਰ ਘਨੌਰੀ ਨੇ ਕਿਹਾ ਕਿ ਮਹਿਲ ਕਲਾਂ ਹਲਕੇ ਦੇ ਪਿੰਡਾਂ ਵਿੱਚ ਪਾਰਟੀ ਨੂੰ ਵਧੇਰੇ ਮਜ਼ਬੂਤ ਕਰਨ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਲਈ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਨਵੀਆਂ ਕਈਆਂ ਦਾ ਗਠਨ ਕਰਕੇ ਵਰਕਰਾਂ ਨੂੰ ਅੱਗੇ ਲਿਆਂਦਾ ਜਾਵੇਗਾ ਤਾਂ ਜੋ ਕਿ ਆਉਂਦੀਆਂ ਲੋਕਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ ਉਨ੍ਹਾਂ ਕਿਹਾ ਕਿ ਅੱਜ ਸਮੁੱਚੇ ਦੇਸ਼ ਅੰਦਰ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਦੇਖਦਿਆਂ ਵੱਖ ਵੱਖ ਪਾਰਟੀਆਂ ਦੇ ਆਗੂ ਵਰਕਰ ਵੱਡੀ ਗਿਣਤੀ ਵਿੱਚ ਲਗਾਤਾਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਭਾਰਤੀ ਜਨਤਾ ਪਾਰਟੀ ਦੀ ਲਹਿਰ ਚੱਲਣ ਕਰਕੇ ਮੁੜ ਦੇਸ ਅੰਦਰ ਭਾਰਤੀ ਜਨਤਾ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਨਰਿੰਦਰ ਮੋਦੀ ਦੀ ਅਗਵਾਈ ਹੇਠ ਆਪਣੀ ਸਰਕਾਰ ਬਣਾਵੇਗੀ। ਉਹਨਾਂ ਸਮੂਹ ਪਾਰਟੀ ਵਰਕਰਾਂ ਤੇ ਆਮ ਲੋਕਾਂ ਨੂੰ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਅਤੇ ਵਧੇਰੇ ਸਹੂਲਤਾਂ ਲੈਣ ਲਈ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਸਮੇਂ ਸਰਪੰਚ ਤਰਨਜੀਤ ਸਿੰਘ ਦੁੱਗਲ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜਰਨਲ ਸੀਨੀਅਰ ਆਗੂ ਰਾਜਿੰਦਰ ਉੱਪਲ, ਨਰਿੰਦਰਪਾਲ ਸਿੰਘ ਛੰਨਾ ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ, ਨੰਬਰਦਾਰ ਬਲਵੀਰ ਸਿੰਘ ਸਰਕਲ ਪ੍ਰਧਾਨ ਮਹਿਲ ਕਲਾਂ, ਤਰਸੇਮ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਬਲਦੀਪ ਸਰਪੰਚ ਮਹਿਲ ਖੁਰਦ, ਬਲਵੀਰ ਸਿੰਘ ਔਲਖ , ਚੇਅਰਮੈਨ ਹਰਦੇਵ ਸਿੰਘ ਠੀਕਰੀਵਾਲਾ, ਜਸਪਾਲ ਸਿੰਘ ਬਖਤਗੜ੍ਹ, ਆਨੰਦ ਸ਼ਰਮਾ, ਰਾਜਵਿੰਦਰ ਸੇਖੋਂ, ਜਸ਼ਨਪ੍ਰੀਤ ਕਾਤਰੋਂ ਆਈ ਟੀ ਸੈੱਲ, ਰਾਣੀ ਕੌਰ , ਪੰਚ ਬੁੱਧ ਸਿੰਘ , ਪਰਮਿੰਦਰ ਸਿੰਘ ਮੱਲ੍ਹੀ,ਸਰਬਜੀਤ ਸਿੰਘ ਸਹਿਜੜਾ ਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।