- ਮਹੀਨੇ ਵਿੱਚ ਘੱਟੋਂ ਘੱਟ ਦੋ ਵਾਰ ਅਧਿਆਪਕ-ਮਾਪੇ ਮਿਲਣੀ ਕਰਵਾਉਣ ਸਕੂਲ ਮੁੱਖੀ-ਡਿਪਟੀ ਕਮਿਸ਼ਨਰ
- ਬੱਚਿਆ ਵਿੱਚ ਨਸ਼ਿਆ ਦੀ ਰੋਕਥਾਮ ਲਈ ਕੀਤੀ ਗਈ ਵਿਚਾਰ ਚਰਚਾ
ਫ਼ਰੀਦਕੋਟ, 21 ਅਕਤੂਬਰ : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਡਰੱਗ ਫ੍ਰੀ ਪੰਜਾਬ ਮੁਹਿੰਮ ਦਾ ਜਾਇਜਾ ਲੈਣ ਲਈ ਜਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਮੁੱਖੀਆਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਐਸ.ਐਸ.ਪੀ. ਸ. ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ, ਸਿਵਲ ਸਰਜਨ ਡਾ. ਅਨਿਲ ਕੁਮਾਰ ਗੋਇਲ, ਐਸ.ਡੀ.ਐਮ ਫਰੀਦਕੋਟ ਮੈਡਮ ਬਲਜੀਤ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਕੂਲ ਮੁੱਖੀਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।