- ਜਿ਼ਲ੍ਹੇ ਦੇ ਸਾਰੇ ਓਟ ਕਲੀਨਿਕਾਂ ਤੇ ਕਰਵਾਏ ਗਏ ਜਾਗਰੂਕਤਾ ਸਮਾਗਮ ਅਤੇ ਸਕਰੀਨਿੰਗ ਕੈਂਪਾਂ ਵਿਚ ਕੀਤੀ ਗਈ ਪੀੜਤਾਂ ਦੀ ਕਾਉਂਸਲਿੰਗ
ਫਾਜਿ਼ਲਕਾ, 26 ਜ਼ੂਨ : ਨਸਿ਼ਆਂ ਦੇ ਖਾਤਮੇ ਲਈ f਼ਜਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰਦੇ ਹੋਏ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈਏਐਸ ਨੇ ਸੋਮਵਾਰ ਨੂੰ ਨਸ਼ੇ ਤੋਂ ਪੀੜਤ ਵਿਅਕਤੀਆਂ ਦਾ ਇਲਾਜ ਕਰਨ ਵਾਲੇ ਡਾਕਟਰਾਂ, ਕਾਉਂਸਲਰਾਂ ਅਤੇ ਪੈਰਾਮੈਡੀਕਲ ਅਮਲੇ ਨੂੰ ਵੱਧ ਤੋਂ ਵੱਧ ਹਮਦਰਦੀ, ਸੰਵੇਦਨਸ਼ੀਲਤਾ ਨਾਲ ਇੰਨ੍ਹਾਂ ਲੋਕਾਂ ਦਾ ਇਲਾਜ ਉਨ੍ਹਾਂ ਹਾਲਾਤਾਂ ਨੂੰ ਸਮਝਦਿਆਂ ਕਰਨ ਦੀ ਅਪੀਲ ਕੀਤੀ ਹੈ, ਜਿੰਨ੍ਹਾਂ ਹਲਾਤਾਂ ਵਿਚ ਇਹ ਲੋਕ ਇਸ ਨਸ਼ੇ ਦੀ ਇਸ ਦਲਦਲ ਵਿਚ ਫਸ ਗਏ ਸਨ। ਡਾ: ਦੁੱਗਲ ਨੇ ਇੱਥੇ ਸੀਐਚਸੀ ਖੂਈ ਖੇੜਾ ਵਿਖੇ ਨਸ਼ੇ ਤੋਂ ਪੀੜਤ ਵਿਅਕਤੀਆਂ ਅਤੇ ਸਟਾਫ਼ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਾਨੂੰ ਇਸ ਬਿਮਾਰੀ ਤੇ ਜਿੱਤ ਪ੍ਰਾਪਤ ਕਰਨ ਲਈ ਇਸ ਬਿਮਾਰੀ ਨਾਲ ਲੜ ਰਹੇ ਲੋਕਾਂ ਦੀਆਂ ਲੋੜਾਂ ਪ੍ਰਤੀ ਆਪਣੇ ਆਪ ਨੂੰ ਪੁਨਰਗਠਿਤ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨਾਲ ਸਾਡੀ ਗੱਲਬਾਤ ਦੀ ਭਾਸ਼ਾ ਅਤੇ ਰਵੱਈਆਂ ਇੰਨ੍ਹਾਂ ਆਦਰਯੋਗ ਅਤੇ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਅੰਦਰ ਨਸ਼ੇ ਛੱਡਣ ਦੀ ਤਾਂਘ ਮਜਬੂਤ ਹੋਵੇ ਅਤੇ ਉਹ ਛੇਤੀ ਤੋਂ ਛੇਤੀ ਨਸ਼ੇ ਛੱਡ ਕੇ ਸਮਾਜ ਦੀ ਮੁੱਖ ਧਾਰਾ ਵਿਚ ਆ ਸਕਨ। ਡਿਪਟੀ ਕਮਿਸ਼ਨਰ ਅੱਜ ਇੱਥੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਤਹਿਤ ਮਨਾਏ ਜਾ ਰਹੇ f਼ਜਲ੍ਹਾ ਪੱਧਰੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਹੋਏ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਕਿਹਾ ਕਿ ਇਹ ਇਕ ਵੱਡੀ ਸਮਾਜਿਕ ਮੁਹਿੰਮ ਹੈ ਅਤੇ ਇਸ ਵਿਚ ਹਰ ਇਕ ਨੂੰ ਯੋਗਦਾਨ ਪਾਉਣਾ ਹੋਵੇਗਾ। ਨਸ਼ਾਖੋਰੀ ਦੀ ਇਸ ਅਲਾਮਤ ਵਿਰੁੱਧ ਸੂਬਾਈ ਲੜਾਈ ਵਿੱਚ ਲੱਗੇ ਸਟਾਫ ਨੂੰ ਨਸਿ਼ਆਂ ਖਿਲਾਫ ਯੋਧੇ ਕਰਾਰ ਦਿੰਦਿਆਂ ਤੇ ਉਨ੍ਹਾਂ ਦੀ ਸਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਇਹ ਇਕ ਨੇਕ ਜੰਗ ਹੈ ਅਤੇ ਇਸ ਵਿਚ ਅਸੀਂ ਜਿੱਤ ਪ੍ਰਾਪਤ ਕਰਨੀ ਹੈ। ਸਾਡੇ ਸੂਬੇ ਵਿਚੋਂ ਇਸ ਅਲਾਮਤ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਰੇਖਾਂਕਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਿਰੰਤਰ ਸਹਿਯੋਗ ਦੀ ਮੰਗ ਕਰਦੇ ਹੋਏ ਇਸ ਨੂੰ ਖਤਮ ਕਰਨ ਲਈ 24 ਘੰਟੇ ਯਤਨ ਕਰਨ ਦਾ ਲਈ ਕਿਹਾ। ਇਸੇ ਦੌਰਾਨ ਅੱਜ ਜਿ਼ਲ੍ਹੇ ਦੇ ਸਾਰੇ ਓਟ ਕਲੀਨਿਕਾਂ ਵਿੱਚ ਨਸ਼ਾ ਪੀੜਤਾਂ ਦੀ ਕਾਊਂਸਲਿੰਗ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਮੈਡੀਕਲ ਮਾਹਿਰਾਂ ਤੋਂ ਇਲਾਵਾ ਸੀਨੀਅਰ ਸਿਵਲ ਅਧਿਕਾਰੀਆਂ ਨੇ ਵੀ ਸਿ਼ਰਕਤ ਕੀਤੀ। ਇਨ੍ਹਾਂ ਕੈਂਪਾਂ ਵਿੱਚ 532 ਨਸ਼ਾ ਪੀੜਤਾਂ ਦੀ ਮੈਡੀਕਲ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਏਡੀਸੀ (ਜੀ) ਅਵਨੀਤ ਕੌਰ, ਸਿਵਲ ਸਰਜਨ ਡਾ: ਸਤੀਸ਼ ਗੋਇਲ, ਐਸਐਮਓ ਵਿਕਾਸ ਗਾਂਧੀ, ਮਨੋਰੋਗ ਮਾਹਿਰ ਡਾ: ਪ੍ਰਿਕਾਂਸੀ ਅਰੋੜਾ, f਼ਜਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀ ਅਨਿਲ ਧਾਮੂ ਵੀ ਹਾਜ਼ਰ ਸਨ।