ਸਾਹਨੇਵਾਲ 20 ਦਸੰਬਰ : ਪੰਜਾਬ ਦੇ ਅੰਦਰ ਸੰਘਣੀ ਧੁੰਦ ਦੇ ਕਾਰਨ ਵਾਪਰ ਰਹੇ ਹਾਦਸਿਆਂ ਦਾ ਦੌਰ ਜਾਰੀ ਹੈ। ਤਾਜ਼ਾ ਘਟਨਾ ਸਾਹਨੇਵਾਲ ਤੋਂ ਸਾਹਮਣੇ ਆਈ ਹੈ, ਜਿਥੇ ਸੰਘਣੀ ਧੁੰਦ ਦੀ ਲਪੇਟ ਵਿਚ ਆਈ ਸਰਕਾਰੀ ਅਧਿਆਪਕਾ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਅਧਿਆਪਕਾ ਦੀ ਪਛਾਣ ਜਸਪਿੰਦਰ ਕੌਰ ਵਜੋਂ ਹੋਈ ਹੈ, ਜੋ ਸਰਕਾਰੀ ਹਾਈ ਸਕੂਲ ਰਾਏਪੁਰ ਰਾਜਪੂਤਾਂ ਬਲਾਕ ਦੋਰਾਹਾ ਵਿਖੇ ਪੜ੍ਹਾਉਂਦੀ ਸੀ। ਦੱਸਿਆ ਜਾ ਰਿਹਾ ਹੈ ਕਿ, ਅੱਜ ਜਦੋਂ ਸਵੇਰੇ ਅਧਿਆਪਕਾ ਸਕੂਲ ਜਾ ਰਹੀ ਸੀ ਤਾਂ ਸੰਘਣੀ ਧੁੰਦ ਕਾਰਨ ਸਾਹਨੇਵਾਲ ਕੋਲ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਅਧਿਆਪਕਾ ਜਸਪਿੰਦਰ ਕੌਰ ਦੀ ਮੌਤ ਹੋ ਗਈ। ਦੱਸ ਦਈਏ ਕਿ, ਵੱਖ ਵੱਖ ਅਧਿਆਪਕ ਜਥੇਬੰਦੀਆਂ ਸਰਕਾਰ ਕੋਲੋਂ ਪੁਰਜ਼ੋਰ ਮੰਗ ਕਰ ਰਹੀਆਂ ਹਨ ਕਿ, ਸੰਘਣੀ ਧੂੰਦ ਕਾਰਨ ਵਾਪਰ ਰਹੇ ਹਾਦਸਿਆਂ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ ਜਾਵੇ।