ਦਿੱਲੀ ਮੋਰਚਾ ਫਤਿਹ ਦਿਵਸ 19 ਨਵੰਬਰ ਨੂੰ ਹਰ ਘਰ ਅੱਗੇ ਦੀਪਮਾਲਾ ਕਰਕੇ ਮਨਾਇਆ ਜਾਵੇਗਾ


ਮਹਿਲ ਕਲਾਂ (ਭੁਪਿੰਦਰ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਮਹਿਲਕਲਾਂ ਦੀ ਮੀਟਿੰਗ ਗੁਰਦਵਾਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲਕਲਾਂ ਵਿਖੇ ਜਗਰਾਜ ਸਿੰਘ ਹਰਦਾਸਪੁਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਜਿਲ੍ਹਾ ਆਗੂ ਗੁਰਦੇਵ ਸਿੰਘ ਮਾਂਗੇਵਾਲ ਅਤੇ ਸਾਹਿਬ ਸਿੰਘ ਬਡਬਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਇਸ ਮੀਟਿੰਗ ਵਿੱਚ ਸੰਘਰਸ਼ ਸੱਦਿਆਂ ਨੂੰ ਲਾਗੂ ਕਰਨ ਅਤੇ ਜਥੇਬੰਦੀ ਨੂੰ ਮਜਬੂਤ ਕਰਨ, ਜਥੇਬੰਦੀ ਦਾ ਘੇਰਾ ਵਿਸ਼ਾਲ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਮੀਟਿੰਗ ਵਿੱਚ ਹੋਏ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਅਮਨਦੀਪ ਸਿੰਘ ਰਾਏਸਰ ਨੇ ਦੱਸਿਆ ਕਿ 19 ਨਵੰਬਰ 22 ਨੂੰ ਦਿੱਲੀ ਮੋਰਚਾ ਫਤਿਹ ਦਿਵਸ ਮਨਾਇਆ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ 19 ਨਵੰਬਰ ਨੂੰ ਘਰਾਂ ਉਪਰ ਦੀਪਮਾਲਾ ਕੀਤੀ ਜਾਵੇਗੀ, 26 ਨਵੰਬਰ ਨੂੰ ਦਿੱਲੀ ਕਿਸਾਨ ਮੋਰਚੇ ਦੀ ਵਰ੍ਹੇਗੰਢ ਤੇ ਚੰਡੀਗੜ੍ਹ ਵਿੱਚ ਇਕੱਠ ਕਰਕੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਗਵਰਨਰ ਹਾਊਸ ਵੱਲ ਵਿਸ਼ਾਲ ਮਾਰਚ ਕੀਤਾ ਜਾਵੇਗਾ।