ਬਠਿੰਡਾ, 22 ਜੂਨ : ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂ ਵਾਲੀ ਦੀ ਅਗਵਾਈ ਹੇਠ ਈ ਫਾਰਮੇਸੀ ਖਿਲਾਫ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਪੰਜਾਬ ਭਾਜਪਾ ਦੇ ਮੀਡੀਆ ਕਨਵੀਨਰ ਸੁਨੀਲ ਸਿੰਗਲਾ ਵੀ ਮੌਜੂਦ ਸਨ। ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਦੇਸ਼ ਭਰ 'ਚ ਕਰੀਬ 12.40 ਲੱਖ ਲੋਕ ਦਵਾਈਆਂ ਦਾ ਕਾਰੋਬਾਰ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪੇਟ ਪਾਲ ਰਹੇ ਹਨ, ਜਿਨ੍ਹਾਂ ਨਾਲ ਇਸ ਸਮੇਂ ਕਰੀਬ ਸਾਢੇ ਤਿੰਨ ਕਰੋੜ ਲੋਕ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਈ-ਫਾਰਮੇਸੀ ਕਾਰਨ ਜਿੱਥੇ 3.5 ਕਰੋੜ ਲੋਕ ਬੇਰੁਜ਼ਗਾਰ ਹੋਣ ਦੀ ਕਗਾਰ 'ਤੇ ਪਹੁੰਚ ਗਏ ਹਨ, ਉੱਥੇ ਹੀ ਆਮ ਲੋਕਾਂ ਦੀ ਸਿਹਤ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਇਸ ਮੁੱਦੇ ਤੇ 'ਤੇ ਦੇਸ਼ ਭਰ ਦੇ ਕੈਮਿਸਟਾਂ ਨੇ ਲੰਬੇ ਸਮੇਂ ਤੋਂ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਕੇਂਦਰੀ ਸਿਹਤ ਮੰਤਰੀ ਅਤੇ ਅਫਸਰਾਂ ਨਾਲ ਮੀਟਿੰਗ ਕੀਤੀ ਸੀ ਜਿਸ ਦੌਰਾਨ ਕੇਂਦਰ ਨੇ ਮੰਨਿਆ ਸੀ ਕਿ ਈ-ਫਾਰਮੇਸੀ ਦੇਸ਼ ਲਈ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਉਸ ਤੋਂ ਬਾਅਦ ਦੇਸ਼ ਦੇ ਸਮੂਹ ਡਰੱਗ ਕੰਟਰੋਲਰਾਂ ਨੇ ਈ-ਫਾਰਮੈਸੀਆਂ ਖ਼ਿਲਾਫ਼ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਸਨ, ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ। ਉਨਾਂ ਕੇਂਦਰੀ ਮੰਤਰੀ ਤੋਂ ਈ ਫਾਰਮੇਸੀ ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਨੇ ਇਸ ਸਬੰਧ ਵਿੱਚ ਭਰੋਸਾ ਦਵਾਇਆ ਹੈ ਕਦੇ ਵੀ ਜਾਣਕਾਰੀ ਦਿੱਤੀ ਹੈ ਕਿ ਕੇਂਦਰ ਨੇ ਇਸ ਬਾਰੇ ਵਿਚਾਰ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਜੌੜਾ ਅਤੇ ਕੈਸ਼ੀਅਰ ਵਰਿੰਦਰ ਕੁਮਾਰ ਗੋਇਲ, ਰਿਟੇਲ ਕੈਮਿਸਟ ਐਸੋਸੀਏਸ਼ ਦੇ ਸਰਪ੍ਰਸਤ ਪ੍ਰੀਤਮ ਸਿੰਘ ਵਿਰਕ, ਕੈਸ਼ੀਅਰ ਵਿਜੇ ਕੁਮਾਰ, ਸਕੱਤਰ ਪੋਰੇਂਦਰ ਕੁਮਾਰ ਅਤੇ ਵਿਕ੍ਰਮ ਗਰਗ ਹਾਜ਼ਰ ਸਨ।