- ਅਧਿਕਾਰੀਆਂ ਨਾਲ ਕੀਤੀ ਬੈਠਕ
- ਪੀਣ ਦੇ ਪਾਣੀ ਵਿਚ ਸੀਵਰੇਜ ਦੇ ਪਾਣੀ ਮਿਲਾਵਟ ਦੀ ਸ਼ਿਕਾਇਤ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਨੰਬਰ ਜਾਰੀ
ਫਾਜ਼ਿਲਕਾ, 17 ਜੁਲਾਈ 2024 : ਜ਼ਿਲ੍ਹੇ ਵਿਚ ਡਾਇਰੀਆ ਦੇ ਕਿਸੇ ਵੀ ਸੰਭਾਵਿਤ ਫੈਲਾਅ ਨੂੰ ਟਾਲਣ ਲਈ ਅਗੇਤੇ ਪ੍ਰਬੰਧਾਂ ਲਈ ਅੱਜ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਵੱਖ ਵੱਖ ਵਿਭਾਗਾਂ ਨਾਲ ਬੈਠਕ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੀਆਂ ਨਗਰ ਨਿਗਮ ਅਤੇ ਮਿਉਂਸਪਲ ਕਮੇਟੀਆਂ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਲੋਕਾਂ ਦੇ ਪੀਣ ਲਈ ਮੌਜੂਦ ਪਾਣੀ 100 ਫੀਸਦੀ ਸਾਫ ਹੋਣ ਯਕੀਨੀ ਬਣਾਉਣ ਜੋ ਪੂਰੀ ਤਰ੍ਹਾਂ ਦੂਸ਼ਿਤ ਮੁਕਤ ਹੋਵੇ। ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸੰਵੇਦਨਸ਼ੀਲ ਅਤੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦੀ ਸੰਭਾਵਨਾ ਨਜ਼ਰ ਆਵੇ ਤਾਂ ਤੁਰੰਤ ਜ਼ਰੂਰੀ ਕਦਮ ਚੁੱਕੇ ਜਾਣ। ਉਨ੍ਹਾਂ ਨੇ ਸਥਾਨਕ ਸਰਕਾਰ ਵਿਭਾਗ ਦੇ ਈਓਜ਼ ਨੂੰ ਸਰਟੀਫਿਕੇਟ ਦੇਣ ਦੀ ਹਦਾਇਤ ਕੀਤੀ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਸਾਰੇ ਖੇਤਰਾਂ ਦੇ ਸਾਰੇ ਇਲਾਕਿਆਂ ਵਿੱਚ ਪੂਰੀ ਤਰ੍ਹਾਂ ਗੰਦਗੀ ਰਹਿਤ ਸਾਫ਼-ਸੁਥਰਾ ਪੀਣ ਵਾਲਾ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰਾਂ ਨੂੰ ਦਿਹਾਤੀ ਖੇਤਰਾਂ ਵਿੱਚ ਵੀ ਇਸੇ ਕਵਾਇਦ ਨੂੰ ਅਪਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਾਰੇ ਐਕਸੀਅਨਾਂ ਅਤੇ ਐਸ.ਡੀ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਪਿੰਡਾਂ ਅਤੇ ਖਾਸ ਤੌਰ 'ਤੇ ਸੰਵੇਦਨਸ਼ੀਲ ਖੇਤਰਾਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ। ਉਨ੍ਹਾਂ ਸਾਰੇ ਐਕਸੀਅਨਾਂ ਅਤੇ ਐਸ.ਡੀ.ਓਜ਼ ਤੋਂ ਵੀ ਉਨ੍ਹਾਂ ਦੇ ਅਧਿਕਾਰ ਖੇਤਰ ਦੇ ਸਾਰੇ ਇਲਾਕਿਆ ਵਿੱਚ ਗੰਦਗੀ ਰਹਿਤ ਸਾਫ਼ ਪਾਣੀ ਦੀ ਸਪਲਾਈ ਸਬੰਧੀ ਸਰਟੀਫਿਕੇਟ ਦੇਣ ਦੇ ਨਿਰਦੇਸ਼ ਦਿੱਤੇ। ਇਸੇ ਤਰਾਂ ਡਿਪਟੀ ਕਮਿਸ਼ਨਰ ਨੇ ਪੀਣ ਦੇ ਪਾਣੀ ਦੇ ਵੀ ਜਿਆਦਾ ਨਮੂਨੇ ਜਾਂਚ ਲਈ ਲੈਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਝੁੱਗੀਆਂ-ਝੌਂਪੜੀਆਂ ਅਤੇ ਸੰਵੇਦਨਸ਼ੀਲ ਖੇਤਰਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਕੋਈ ਵੀ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿੱਚ ਤੁਰੰਤ ਇਸ ਮਾਮਲੇ ਦੀ ਰਿਪੋਰਟ ਉਨ੍ਹਾਂ ਨੂੰ ਕੀਤੀ ਜਾਵੇ, ਤਾਂ ਜੋ ਉਸ ਖੇਤਰ ਵਿੱਚ ਪਾਣੀ ਦੀ ਸਪਲਾਈ ਲਈ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਨੇ ਸਿਵਲ ਸਰਜਨ ਨੂੰ ਵੀ ਹਦਾਇਤ ਕੀਤੀ ਕਿ ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਹਸਪਤਾਲਾਂ ਵਿਚ ਦਵਾਈਆਂ ਆਦਿ ਦਾ ਸਾਰਾ ਪ੍ਰਬੰਧ ਹੋਵੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਹੜ੍ਹ ਕੰਟਰੋਲ ਰੂਮ ਦੇ ਨੰਬਰ 01638-262153 ਤੇ ਹੀ ਕੋਈ ਵੀ ਨਾਗਰਿਕ ਜੇਕਰ ਪੀਣ ਦੇ ਪਾਣੀ ਵਿਚ ਸੀਵਰੇਜ ਦਾ ਪਾਣੀ ਮਿਲ ਕੇ ਆ ਰਿਹਾ ਹੋਵੇ ਜਾਂ ਪੀਣ ਦਾ ਗੰਦਾ ਪਾਣੀ ਸਪਲਾਈ ਹੋ ਰਿਹਾ ਹੋਵੇ ਤਾਂ ਸ਼ਿਕਾਇਤ ਕਰਵਾ ਸਕਦਾ ਹੈ। ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ, ਕਾਰਜ ਸਾਧਕ ਅਫ਼ਸਰ ਸ੍ਰੀ ਮੰਗਤ ਰਾਮ ਅਤੇ ਗੁਰਦਾਸ ਸਿੰਘ ਵੀ ਹਾਜਰ ਸਨ।