ਮਾਨਸਾ : ਬਰਸਾਤੀ ਪਾਣੀ ਦੀ ਨਿਕਾਸੀ ਦੇ ਯੋਗ ਅਤੇ ਨੂੰ ਢੁੱਕਵੇਂ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਦਾ ਦੌਰਾ ਕੀਤਾ। ਉਨ੍ਹਾਂ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁਕਵਾਂ ਹੱਲ ਕੀਤਾ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨਾਲ ਓਵਰ ਬਰਿੱਜ ਨੇੜੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੀਤੇ ਪ੍ਰਬੰਧਾਂ ਅਤੇ ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸੀਵਰੇਜ਼ ਟਰੀਟਮੈਂਟ ਪਲਾਂਟ ਵਿਖੇ ਸੋਕ ਪਿਟ ਬਣਾਏ ਜਾਣ ਤਾਂ ਜੋ ਮੀਂਹ ਦਾ ਪਾਣੀ ਇਨ੍ਹਾਂ ਵਿਚ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੇ ਹੱਲ ਲਈ ਯੋਗ ਉਪਰਾਲੇ ਕੀਤੇ ਜਾਣ। ਉਨ੍ਹਾਂ ਚਕੇਰੀਆਂ ਪਿੰਡ ਵਿਖੇ ਬਰਸਾਤੀ ਪਾਣੀ ਨਾਲ ਪ੍ਰਭਾਵਿਤ ਝੋਨੇ ਦੇ ਖੇਤਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਪਾਸੋਂ ਪ੍ਰਭਾਵਿਤ ਫਸਲ ਬਾਰੇ ਜਾਣਕਾਰੀ ਲਈ। ਇਸ ਮੌਕੇ ਪਟਵਾਰੀ ਹਲਕਾ ਮਾਨਸਾ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਮਾਨਸਾ ਬੀਰਬਲ ਸਿੰਘ, ਨਾਇਬ ਤਹਿਸੀਲਦਾਰ ਜੋਗਾ ਕਰਮਜੀਤ ਸਿੰਘ, ਰਮਨਦੀਪ ਸਿੰਘ ਜੇ.ਈ.ਅਤੇ ਸੈਨਟਰੀ ਸੁਪਰਵਾਇਜ਼ਰ ਤਰਸੇਮ ਸਿੰਘ ਮੌਜੂਦ ਸਨ।