
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ 2025 : ਗਣਤੰਤਰਤਾ ਦਿਵਸ ਮਨਾਉਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ- ਵੱਖ ਵਿਭਾਗਾਂ ਦੇ ਜਿ਼ਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਣਤੰਤਰਤਾ ਦਿਵਸ ਸਮਾਗਮ 26 ਜਨਵਰੀ 2025 ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾਵੇਗਾ। ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਰਾਸ਼ਟਰੀ ਪ੍ਰੋਗਰਾਮ ਨੂੰ ਸਫਲਤਾਂ ਪੂਰਵਕ ਨੇਪਰੇ ਚੜਾਉਣ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੋ ਉਹਨਾਂ ਨੂੰ ਡਿਊਟੀ ਦਿੱਤੀ ਗਈ ਹੈ, ਉਸਨੂੰ ਬਾਖੂਬੀ ਨਿਭਾਈ ਜਾਵੇ। ਉਹਨਾਂ ਕਾਰਜ ਸਾਧਕ ਅਫਸਰ ਨੂੰ ਕਿਹਾ ਕਿ ਖੇਡ ਸਟੇਡੀਅਮ ਤੋਂ ਇਲਾਵਾ ਸ਼ਹਿਰ ਦੀ ਸਾਫ ਸਫਾਈ ਵੱਲ ਉਚੇਚਾ ਧਿਆਨ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹਨਾਂ ਵਿਭਾਗਾਂ ਦੀ ਸਮਾਗਮ ਵਾਲੇ ਦਿਨ ਝਾਕੀਆਂ ਦੀ ਪੇਸ਼ਕਾਰੀ ਕੀਤੀ ਜਾਣੀ ਹੈ, ਉਹਨਾਂ ਝਾਕੀਆਂ ਦੀ ਸਹੀ ਢੰਗ ਨਾਲ ਤਿਆਰੀ ਕਰਵਾਈ ਜਾਵੇ। ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ(ਜਨਰਲ), ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।