
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ 2025 : ਅੱਜ ਜ਼ਿਲ੍ਹੇ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਅਖ਼ਬਾਰਾਂ, ਪ੍ਰਿੰਟ ਮੀਡੀਆ ਅਤੇ ਇਲੈਕਟ੍ਰੋਨਿਕ ਮੀਡੀਆ ਦੇ ਪੱਤਰਕਾਰਾਂ ਨਾਲ ਪ੍ਰੈਸ ਮਿਲਣੀ ਕੀਤੀ। ਇਸ ਮੌਕੇ ਪੱਤਰਕਾਰ ਭਾਈਚਾਰੇ ਵੱਲੋਂ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾਇਆ ਗਿਆ ਅਤੇ ਡਿਪਟੀ ਕਮਿਸ਼ਨਰ ਵੱਲੋਂ ਵਿਸ਼ਵਾਸ਼ ਦਵਾਇਆ ਗਿਆ ਕਿ ਸ਼ਹਿਰ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਕਿਹਾ ਕਿ ਜੇਕਰ ਕੋਈ ਸਮੱਸਿਆ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਇਸ ਸਬੰਧੀ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੀ ਜਾਵੇ। ਇਸ ਪ੍ਰੈਸ ਮਿਲਣੀ ਦਾ ਮੁੱਖ ਮੰਤਵ ਆਪਸੀ ਤਾਲਮੇਲ ਕਰਕੇ ਸਮੱਸਿਆਵਾਂ ਨੂੰ ਹੱਲ ਕਰਨਾ ਹੈ।