- ਕੌਮੀ ਮੱਛੀ ਪਾਲਕ ਦਿਵਸ ਦੇ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਮੱਛੀ ਪਾਲਕਾਂ ਨੂੰ ਦਿੱਤੀ ਵਧਾਈ
ਮਾਲੇਰਕੋਟਲਾ 10 ਜੁਲਾਈ 2024 : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕੌਮੀ ਮੱਛੀ ਪਾਲਕ ਦਿਵਸ ਦੇ ਮੌਕੇ ਜ਼ਿਲ੍ਹੇ ਦੇ ਮੱਛੀ ਪਾਲਕਾਂ, ਮੱਛੀ ਵਿਕਰੇਤਾਵਾਂ ਅਤੇ ਮੱਛੀ ਪਾਲਣ ਦੇ ਧੰਦੇ ਨਾਲ ਜੁੜੇ ਹੋਰ ਕਿਸਾਨਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਮੱਛੀ ਪਾਲਣ ਦਾ ਕਿੱਤਾ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਲਈ ਬਹੁਤ ਲਾਹੇਵੰਦ ਧੰਦਾ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਸਾਨ ਖੇਤੀਬਾੜੀ ਦੇ ਬਦਲ ਵਜੋਂ ਮੱਛੀ ਪਾਲਣ ਦਾ ਧੰਦਾ ਅਪਣਾਉਣ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਇਸ ਧੰਦੇ ਵਿੱਚ ਮਸ਼ੀਨਰੀ ਦੀ ਲੋੜ ਬਹੁਤ ਘੱਟ ਹੁੰਦੀ ਅਤੇ ਇਹ ਕਿੱਤਾ ਕੁਦਰਤੀ ਆਫ਼ਤਾਂ ਜਿਵੇਂ ਕਿ ਬੇਮੌਸਮੀ ਬਰਸਾਤ, ਗੜਿਆਂ ਦੀ ਮਾਰ ਆਦਿ ਦਾ ਪ੍ਰਭਾਵ ਵੀ ਘੱਟ ਹੁੰਦਾ ਹੈ । ਰਵਾਇਤੀ ਖੇਤੀਬਾੜੀ ਨਾਲੋਂ ਚੋਖਾ ਮੁਨਾਫ਼ਾ ਕਮਾਇਆ ਜਾ ਸਕਦਾ ਹੈ। ਉਨ੍ਹਾਂ ਹੋਰ ਕਿਹਾ ਕਿ ਮੱਛੀ ਪਾਲਣ ਇੱਕ ਇਹੋ ਜਿਹੀ ਖੇਤੀ ਹੈ,ਜਿਸ ਤੋਂ ਜਦੋਂ ਚਾਹੋ ਉਦੋ ਮੱਛੀ ਵੇਚ ਕੇ ਪਾਲਕ ਪੈਸੇ ਕਮਾ ਸਕਦਾ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮੱਛੀ ਪਾਲਣ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਮਹੁੱਈਆਂ ਕਰਵਾਈਆਂ ਜਾਂਦੀਆਂ ਤਕਨੀਕੀ ਅਤੇ ਵਿੱਤੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਇਸ ਮੌਕੇ ਤੇ ਉਨਾਂ ਵੱਲੋਂ ਪ੍ਰਧਾਨ ਮੰਤਰੀ ਮਤੱਸਿਆ ਸੰਪਦਾ ਯੋਜਨਾ (PMMSY) ਸਕੀਮ ਅਧੀਨ ਸਹਾਇਤਾ ਪ੍ਰਾਪਤ 2 ਲਾਭਪਾਤਰੀਆਂ ਨੂੰ ਮੋਟਰ-ਸਾਇਕਲ ਵਿਦ ਆਇਸ ਬਾਕਸ ਦੀਆਂ ਚਾਬੀਆ ਸੌਪੀਆਂ ਗਈਆਂ। ਉਨਾਂ ਵੱਲੋਂ ਮੱਛੀ ਪਾਲਣ ਵਿਭਾਗ ਵੱਲੋਂ ਜਿਲ੍ਹਾ ਮਲੇਰਕੋਟਲਾ ਅੰਦਰ ਮੱਛੀ ਪਾਲਣ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਸਰਾਹਨਾ ਕੀਤੀ ਗਈ। ਇਸ ਮੌਕੇ ਤੇ ਸਹਾਇਕ ਡਾਇਰੈਕਟਰ ਮੱਛੀ ਪਾਲਣ ਚਰਨਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਮੱਛੀ ਪਾਲਣ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਬਹੁਤ ਸਾਰੀਆਂ ਵਿੱਤੀ ਅਤੇ ਤਕਨੀਕੀ ਸਹੂਲਤਾਂ ਮੱਛੀ ਪਾਲਕਾਂ/ ਮੱਛੀ ਵਿਕਰੇਤਾਵਾਂ ਨੂੰ ਮਹੁੱਈਆ ਕਰਵਾਈਆ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ ਨਾਲ ਸਹਾਇਕ ਧੰਦਿਆਂ ਨਾਲ ਜੋੜੀਆਂ ਜਾ ਸਕੇ । ਉਨ੍ਹਾਂ ਹੋਰ ਦੱਸਿਆ ਕਿ ਮੱਛੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਦੇ ਚਾਹਵਾਨਾਂ ਨੂੰ ਵਿਭਾਗ ਵਲੋਂ ਪੰਜ ਦਿਨਾਂ ਦੀ ਮੁੱਢਲੀ ਸਿਖਾਲਾਈ ਦਿੱਤੀ ਜਾਂਦੀ ਹੈ। ਇਸ ਕੜੀ ਤਹਿਤ ਮਹੀਨਾ ਜੁਲਾਈ ਦੌਰਾਨ 15 ਜੁਲਾਈ ਤੋਂ ਦਫ਼ਤਰ ਮੱਛੀ ਪਾਲਣ ਵਿੱਖੇ ਵਿਸ਼ੇਸ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੌਕੇ ਮੱਛੀ ਪਾਲਣ ਅਫਸਰ, ਮਲੇਰਕੋਟਲਾ ਸ੍ਰੀ ਲਵਪ੍ਰੀਤ ਸਿੰਘ ਵੀ ਹਾਜਰ ਸਨ।